Ferozepur 'ਚ ਝੂਠਾ ਪਰਚਾ: ਤਿੰਨ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ

in #punjab2 years ago

ਫਿਰੋਜ਼ਪੁਰ ਪੁਲਿਸ ਨੇ ਊਨਾ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਨੇ ਨਸ਼ੇ ਦੇ ਝੂਠੇ ਕੇਸ ਵਿੱਚ ਨਾਮਜ਼ਦ ਚਾਰ ਪੁਲਿਸ ਮੁਲਾਜ਼ਮਾਂ ਵਿੱਚੋਂ ਤਿੰਨ ਨੂੰ ਕਾਬੂ ਕਰ ਲਿਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਪੁਲਿਸ ਮੁਲਾਜ਼ਮ ਭਗੌੜੇ ਸੀ। ਇਨ੍ਹਾਂ ਨੇ ਫਿਰੋਜ਼ਪੁਰ ਵਿਖੇ ਇੱਕ ਸ਼ਖਸ ਉਤੇ ਝੂਠਾ ਪਰਚਾ ਦਰਜ ਕੀਤਾ ਸੀ। ਇਨ੍ਹਾਂ ਭਗੌੜੇ ਪੁਲਿਸ ਮੁਲਾਜ਼ਮਾਂ ਨੂੰ ਹਥਿਆਰਾਂ ਸਮੇਤ ਹਿਮਾਚਲ ਦੇ ਊਨਾ ਤੋਂ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ ਪਰਮਿੰਦਰ ਸਿੰਘ ਹਾਲੇ ਵੀ ਫਰਾਰ ਹੈ। ਫਿਰੋਜ਼ਪੁਰ ਪੁਲਿਸ ਨੇ ਸਥਾਨਕ ਊਨਾ ਦੀ ਪੁਲਿਸ ਨਾਲ ਮਿਲ ਕੇ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੇ ਇਸ ਮੁਲਾਜ਼ਮਾਂ ਕੋਲੋ ਇੱਕ ਕਾਰ ਵੀ ਬਰਾਮਦ ਕੀਤੀ ਹੈ।
download (9).jpg