ਵਿਆਹ ਸਾਦੇ ਢੰਗ ਨਾਲ ਹੀ ਹੋਣੇ ਚਾਹੀਦੇ ਹਨ: ਅੰਮ੍ਰਿਤਪਾਲ

in #punjab2 years ago

ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ।ਅੰਮ੍ਰਿਤਪਾਲ ਸਿੰਘ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਇਆ ਹੈ।

ਵਿਆਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਆਖਿਆ ਕਿ ਵਿਆਹ ਸਾਦੇ ਢੰਗ ਨਾਲ ਹੀ ਹੋਣੇ ਚਾਹੀਦੇ ਹਨ, ਤਾਂ ਜੋ ਦੋਵਾਂ ਪਰਿਵਾਰਾਂ ਉਤੇ ਵਿੱਤੀ ਬੋਝ ਨਾ ਪਵੇ। ਉਨ੍ਹਾਂ ਨੂੰ ਜਦੋਂ ਵਿਆਹ ਤੋਂ ਬਾਅਦ ਵਿਦੇਸ਼ ਜਾਣ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਆਖਿਆ ਹੈ ਕਿ ਉਹ ਤੇ ਉਨ੍ਹਾਂ ਦੀ ਸਿੰਘਣੀ ਇਥੇ ਹੀ ਰਹਿਣਗੇ।

ਉਨ੍ਹਾਂ ਕਿਹਾ ਕਿ ਵਿਆਹ ਸਾਦੇ ਢੰਗ ਨਾਲ ਹੀ ਹੋਣੇ ਜ਼ਰੂਰੀ ਹਨ। ਇਸ ਨਾਲ ਦੋਵਾਂ ਪਰਿਵਾਰਾਂ ਦਾ ਹੀ ਫਾਇਦਾ ਹੈ। ਲੋਕ ਵਿਖਾਵੇ ਵਿਚ ਆ ਕੇ ਵਿੱਤੀ ਬੋਝ ਥੱਲੇ ਦੱਬੇ ਜਾਣਾ ਕੋਈ ਸਿਆਣਪ ਵਾਲੀ ਗੱਲ ਨਹੀਂ ਹੈ।