ਚੰਡੀਗੜ੍ਹ ਏਅਰਪੋਰਟ ਬਣਿਆ ਸ਼ਹੀਦ ਭਗਤ ਸਿੰਘ ਹਵਾਈ ਅੱਡਾ

in #punjab2 years ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਇਸ ਹਵਾਈ ਅੱਡੇ ਤੋਂ ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਦੀ ਮੰਗ ਉਠਾਈ।

ਤੁਹਾਨੂੰ ਦੱਸ ਦੇਈਏ ਕਿ ਨਾਮ ਬਦਲਣ ਨਾਲ ਹਵਾਈ ਅੱਡੇ ਦੇ ਨਾਮਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ ਸੱਤ ਸਾਲ ਪੁਰਾਣੀ ਤਕਰਾਰ ਵੀ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ।

ਪੀਐਮ ਨੇ ਮਨ ਕੀ ਬਾਤ ਵਿੱਚ ਕੀਤਾ ਸੀ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਆਪਣੇ 'ਮਨ ਕੀ ਬਾਤ' ਰੇਡੀਓ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦਾ ਐਲਾਨ ਕੀਤਾ ਸੀ। ਹਰਿਆਣਾ ਨੇ ਇਤਰਾਜ਼ ਕੀਤਾ ਸੀ ਕਿ ਹਵਾਈ ਅੱਡੇ ਦਾ ਨਾਂ ਚੰਡੀਗੜ੍ਹ ਦੇ ਨਾਂ 'ਤੇ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਹੈ।

Sort:  

Plz like me my all post bro