ਇਕ ਵਾਰ ਵੇਖ ਹੀ ਲਈਏ, ਕਿਸ ਭਾਅ ਵਿਕਦੀ ਏ, ਭੱਜਦਿਆਂ ਨੂੰ ਵਾਹਣ ਇਕੋ ਜਿਹੇ

in #punjab2 years ago

ਪੁਲਿਸ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਡੀਐਸਪੀ ਅਜਨਾਲਾ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਗਠਿਤ ਟੀਮਾਂ ਲਗਾਤਾਰ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ।

ਉਧਰ, ਗ੍ਰਿਫਤਾਰੀ ਉਤੇ ਅੰਮ੍ਰਿਤਪਾਲ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਖਿਆ ਹੈ ਕਿ ਪੁਲਿਸ ਉਨ੍ਹਾਂ ਦੇ ਸਾਥਿਆਂ ਨੂੰ ਨਾਜਾਇਜ਼ ਚੁੱਕ ਰਹੀ ਹੈ।

ਝੂਠੇ ਪਰਚੇ ਹੇਠ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਹੈ ਕਿ ਉਹ ਪਹਿਲਾਂ ਵੀ ਆਖ ਚੁੱਕੇ ਹਨ ਕਿ ਉਹ ਕਿਸੇ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ। ਪਰ ਪੁਲਿਸ ਜਾਣਬੁਝ ਕੇ ਟਕਰਾਅ ਵਾਲੇ ਰਾਹ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭੱਜਦਿਆਂ ਨੂੰ ਵਾਹਣ ਇਕੋ ਜਿਹੇ ਹੁੰਦੇ ਹਨ।

ਉਨ੍ਹਾਂ ਆਖਿਆ ਕਿ ਜੇਕਰ ਸਾਡੇ ਸਿੰਘਾਂ ਨੂੰ ਇਸ ਤਰ੍ਹਾਂ ਇਕੱਲੇ-ਇਕੱਲੇ ਕਰਕੇ ਚੁੱਕਣਾ ਹੈ ਤਾਂ ਫਿਰ ਆਪਾਂ ਇਕ ਵਾਰ ਵੇਖ ਹੀ ਲਈਏ ਇਕੱਠੇ ਹੋ ਕੇ, ਕਿਸ ਭਾਅ ਵਿਕਦੀ ਹੈ। ਕਿਉਂ ਕਿ ਭੱਜਦਿਆਂ ਨੁੂੰ ਵਾਹਣ ਇਕੋ ਜਿਹੇ ਹੀ ਹੁੰਦੇ ਹਨ।

ਉਨ੍ਹਾਂ ਨੇ ਸੰਗਤ ਨੂੰ ਪਿੰਡ ਜੱਲੂਪੁਰ ਖੈੜੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਅੱਗੇ ਕੀ ਕਰਨਾ ਹੈ, ਇਸ ਬਾਰੇ ਇਥੇ ਬੈਠ ਕੇ ਗੁਰਮਤਾ ਕਰਾਂਗੇ।