ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼ ਦਾ ਸੁਆਗਤ

in #punjab2 years ago

ਸ਼ਨੀਵਾਰ ਨੂੰ ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼ ਦੋ ਦਿਨਾਂ ਦੌਰੇ 'ਤੇ ਭਾਰਤ ਆ ਚੁੱਕੇ ਹਨ। ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼ ਦਾ ਸੁਆਗਤ ਕੀਤਾ। ਭਾਰਤ ਪੁੱਜਣ 'ਤੇ ਜਰਮਨ ਚਾਂਸਲਰ ਸ਼ੋਲਜ਼ ਨੇ ਰਾਸ਼ਟਰਪਤੀ ਭਵਨ ਵਿਖੇ ਗਾਰਡ ਆਫ਼ ਆਨਰ ਦਾ ਨਿਰੀਖਣ ਕੀਤਾ। ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ।