ਮੁੱਖ ਮੰਤਰੀ ਮਾਨ ਨੇ ਚਿੱਠੀ ਰਾਹੀਂ ਭੇਜਿਆ ਰਾਜਪਾਲ ਪੁਰੋਹਿਤ ਨੂੰ ਜਵਾਬ

in #punjab2 years ago

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ (Bhagwant maan) ਅਤੇ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ (Banwari lal purohit) ਵਿੱਚ ਚੱਲ ਰਹੀ ਸ਼ਬਦੀ ਜੰਗ ਜਾਰੀ ਹੈ। ਬੀਤੇ ਦਿਨ ਰਾਜਪਾਲ ਪੁਰਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਵੀ ਲਿਖੀ ਸੀ, ਜਿਸ ਵਿੱਚ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਣ ਦੇ ਫੈਸਲੇ ਸਮੇਤ 4 ਨੁਕਤਿਆਂ ਉਪਰ ਜਵਾਬ ਮੰਗਿਆ ਸੀ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਚਿੱਠੀ ਰਾਹੀਂ ਭੇਜਿਆ ਰਾਜਪਾਲ ਪੁਰੋਹਿਤ ਨੂੰ ਜਵਾਬ ਦਿੱਤਾ ਹੈ
ਚਿੱਠੀ ਵਿੱਚ ਲਿਖਿਐ ਹੈ ਕਿ ਤੁਹਾਡੇ ਵੱਲੋਂ ਪ੍ਰਾਪਤ ਹੋਏ ਪੱਤਰ ਵਿੱਚ ਜਿੰਨੇ ਵੀ ਵਿਸ਼ੇ ਲਿਖੇ ਹੋਏ ਹਨ, ਉਹ ਸਾਰੇ ਰਾਜ ਸਰਕਾਰ ਦੇ ਵਿਸ਼ੇ ਹਨ। ਇਸ ਸਬੰਧੀ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਭਾਰਤੀ ਸੰਵਿਧਾਨ ਅਨੁਸਾਰ ਮੈਂ ਅਤੇ ਮੇਰੀ ਸਰਕਾਰ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਹ ਹੈ। ਉਨ੍ਹਾਂ ਅੱਗੇ ਲਿਖਿਆ ਹੈ ਕਿ ਤੁਸੀਂ ਪੁਛਿਆ ਹੈ ਕਿ ਸਿੰਗਾਪੁਰ ਵਿਖੇ ਟ੍ਰੇਨਿੰਗ ਲਈ ਪ੍ਰਿੰਸੀਪਲ ਦੀ ਚੋਣ ਕਿਸ ਆਧਾਰ ਉਤੇ ਕੀਤੀ ਹੈ। ਪੰਜਾਬ ਵਾਸੀ ਇਹ ਜਾਣਨਾ ਚਾਹੁੰਦੇ ਹਨ ਭਾਰਤੀ ਸਵਿੰਧਾਨ ਵਿੱਚ ਕਿਸੇ ਸਪੱਸ਼ਟ ਯੋਗਤਾ ਦੀ ਅਣਹੋਂਦ ਵਿੱਚ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਰਾਜਪਾਲ ਕਿਸ ਆਧਾਰ ਉਤੇ ਚੁਣੇ ਜਾਂਦੇ ਹਨ? ਕ੍ਰਿਪਾ ਕਰਕੇ ਇਹ ਦੱਸ ਕੇ ਪੰਜਾਬੀਆਂ ਦੀ ਜਾਣਕਾਰੀ ਵਿੱਚ ਵਾਧਾ ਕੀਤਾ ਜਾਵੇ।