ਪੰਜਾਬ ਸਰਕਾਰ ਨੇਤਰਹੀਣਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ

in #punjab2 years ago

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੇਤਰਹੀਣ ਬਸ਼ਿੰਦਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਫੈਡਰੇਸ਼ਨ ਆਫ਼ ਦਿ ਬਲਾਈਂਡ, ਪੰਜਾਬ ਬਰਾਂਚ ਅਤੇ ਬਲਾਈਂਡ ਪਰਸਨਜ਼ ਐਸੋਸੀਏਸ਼ਨ ਨਾਲ ਮੀਟਿੰਗ ਕਰਨ ਮਗਰੋਂ ਇਹ ਪ੍ਰਗਟਾਵਾ ਕੀਤਾ। ਈ.ਟੀ. ਓ. ਨੇ ਮੁੱਖ ਮੰਤਰੀ ਦੇ ਕੁੱਝ ਜ਼ਰੂਰੀ ਰੁਝੇਵਿਆਂ ਕਾਰਨ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਈ.ਟੀ.ਓ. ਨੇ ਦੱਸਿਆ ਕਿ ਨੇਤਰਹੀਣਾਂ ਦੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਕੋਟੇ ਤਹਿਤ ਪਈਆਂ ਖਾਲੀ ਅਸਾਮੀਆਂ ਨੂੰ ਭਰਨ, ਅੰਗਹੀਣ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਸਪੈ਼ਸ਼ਲ ਅਲਾਊਂਸ ਮੁੜ ਲਾਗੂ ਕਰਨ, ਵੱਖ-ਵੱਖ ਵਿਭਾਗਾਂ ਵਿੱਚ ਅੰਗਹੀਣਾਂ ਨੂੰ ਪਦਉੱਨਤ ਕਰਨ, ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਤਬਲਾ ਇੰਸਟਰਕਟਰਾਂ ਦੀ ਗਰੇਡ ਪੇਅ ਤੇ ਵਿਚਾਰ ਕਰਨ, ਨੇਤਰਹੀਣ ਖਿਡਾਰੀਆਂ ਨੂੰ ਆਮ ਖਿਡਾਰੀਆਂ ਵਾਂਗ ਸਹੂਲਤਾਂ ਮੁਹੱਈਆ ਕਰਵਾਉਣ, ਅੰਗਹੀਣ ਪੈਨਸ਼ਨ ਵਿੱਚ ਵਾਧਾ ਕਰਨ, ਨੇਤਰਹੀਣਾਂ ਲਈ ਚਲਾਏ ਜਾ ਰਹੇ ਸਰਕਾਰੀ ਸਕੂਲ ਜਮਾਲਪੁਰ ਵਿੱਚ ਸਟਾਫ ਅਤੇ ਹੋਰ ਸਹੂਲਤਾਂ ਵਧਾਉਣ, ਅੰਗਹੀਣ ਲੜਕੀਆਂ ਲਈ ਸ਼ਗਨ ਸਕੀਮ, ਮਨਰੇਗਾ ਸਕੀਮ ਵਿੱਚ ਰਾਖਵਾਂਕਰਨ, ਪੰਜਾਬ ਦੇ ਵਾਸੀ ਨੇਤਰਹੀਣਾਂ ਨੂੰ ਭਰਤੀ ਸਮੇਂ ਡੋਮੀਸਾਈਲ ਆਧਾਰ ‘ਤੇ ਨੌਕਰੀ ਦੇਣ, ਦਿਵਿਆਂਗਜਨਾਂ ਦੀ ਭਲਾਈ ਲਈ ਕਮਿਸ਼ਨਰ ਡਿਸਏਬਿਲਟੀ ਦੀ ਨਿਯੁਕਤੀ ਕਰਨ ਅਤੇ ਕਈ ਹੋਰ ਮੰਗਾਂਤੇ ਵਿਚਾਰ ਵਟਾਂਦਰਾ ਕੀਤਾ ਗਿਆ।