ਵਿਦਿਆਰਥੀਆਂ ਅਤੇ ਮੁਲਾਜਮਾਂ ਦੀ ਮੰਗ ਨੂੰ ਦੇਖਦਿਆਂ ਨਵੀਂ ਸੰਗਰੂਰ - ਪਟਿਆਲਾ ਬੱਸ ਸਰਵਿਸ ਸ਼ੁਰੂੂੂ

in #punjab2 years ago

IMG_20220520_121605.jpgਸੰਗਰੂਰ, 20 ਮਈ (ਧੀਰਜ ਪਸ਼ੋਰੀਆ) - ਰੋਜਾਨਾ ਸੰਗਰੂਰ ਤੋਂ ਪਟਿਆਲਾ ਜਾਣ ਵਾਲੇ ਵਿਦਿਆਰਥੀਆਂ ਅਤੇ ਮੁਲਾਜਮਾਂ ਦੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਤੋਂ ਪਟਿਆਲਾ ਨਵੀ ਬੱਸ ਸਰਵਿਸ ਨੂੰ ਹਰੀ ਝੰਡੀ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਸਵੇਰ ਸਮੇਂ ਪਟਿਆਲਾ ਜਾਣ ਵਾਲੇ ਵਿਦਿਆਰਥੀਆ ਅਤੇ ਮੁਲਾਜਮਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਬੱਸ ਸਰਵਿਸ ਦੀ ਕਮੀ ਆ ਰਹੀ ਸੀ, ਜਿਸ ਕਾਰਨ ਸੰਗਰੂਰ ਤੋਂ ਪਟਿਆਲਾ ਦੇ ਵਿਚਕਾਰ ਪੈਦੇ ਭਵਾਨੀਗੜ੍ਹ,ਨਿਦਾਮਪੁਰ ਅਤੇ ਚੰਨੋਂ ਦੇ ਵਿਦਿਆਰਥੀਆਂ ਅਤੇ ਮੁਲਾਜਮਾਂ ਨੂੰ ਸਫ਼ਰ ਕਰਨ ਵਿਚ ਦਿੱਕਤ ਪੇਸ਼ ਆ ਰਹੀ ਸੀ।