ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਬਿੱਟੂ ਦੇ ਕਤਲ ਮਾਮਲੇ 'ਚ ਹਾਈਕੋਰਟ ਵੱਲੋਂ SIT ਗਠਿਤ ਕਰਨ ਦੇ ਹੁਕਮ

in #punjab2 years ago

ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਬਿੱਟੂ ਦੇ ਕਤਲ ਮਾਮਲੇ 'ਚ ਅਦਾਲਤ ਨੇ ਜਾਂਚ ਲਈ ਏਡੀਜੀਪੀ ਪੱਧਰ ਦੇ ਅਧਿਕਾਰੀ ਦੀ ਪ੍ਰਧਾਨਗੀ ਹੇਠ ਐਸਆਈਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਐਸਆਈਟੀ ਦੇ ਮੈਂਬਰ ਐਸਐਸਪੀ ਪੱਧਰ ਦੇ ਹੋਣੇ ਚਾਹੀਦੇ ਹਨ। ਹਾਈਕੋਰਟ ਨੇ ਇਸ ਕਤਲ ਨੂੰ ਸਾਜ਼ਿਸ਼ ਕਰਾਰ ਦਿੰਦਿਆਂ ਸੀਬੀਆਈ ਜਾਂਚ ਦੀ ਮੰਗ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।