ਪੰਜਾਬ ਨੇ ਗਰਮੀ ਦੇ ਸੀਜਨ ਦੌਰਾਨ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਕੀਤਾ ਪੂਰਾ

in #punjab2 years ago

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਲਵਾਈ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੂਬੇ ਦੇ ਸਾਰੇ ਖੇਤੀ ਟਿਊਬਵੈਲ ਕੁਨੈਕਸ਼ਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦੇਣੀ ਯਕੀਨੀ ਬਣਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ 23 ਮਈ, 2022 ਨੂੰ 10 ਜੂਨ, 2022 ਤੋਂ ਸੂਬੇ ਭਰ ਦੇ ਸਾਰੇ ਏ.ਪੀ. ਟਿਊਬਵੈਲ ਕੁਨੈਕਸ਼ਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ।ਉਨ੍ਹਾਂ ਦੱਸਿਆ ਕਿ ਮਾਰਚ ਤੋਂ ਜੁਲਾਈ, 2022 ਦੇ ਗਰਮੀ ਦੇ ਸੀਜਨ ਦੌਰਾਨ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ 29 ਜੂਨ, 2022 ਨੂੰ 14,207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕਰਕੇ ਰਿਕਾਰਡ ਕਾਇਮ ਕੀਤਾ ਹੈ ਜੋ ਕਿ ਪਿਛਲੇ ਸਾਲ 01 ਜੁਲਾਈ, 2021 ਨੂੰ 13,431 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਦੇ ਮੁਕਾਬਲੇ 5.78 ਫੀਸਦੀ ਵੱਧ ਹੈ।90089082.webp