CM ਮਾਨ ਨੇ ਹਰਜਿੰਦਰ ਕੌਰ ਨੂੰ ਦਿੱਤੀ ਵਧਾਈ

in #punjab2 years ago

ਚੰਡੀਗੜ੍ਹ: ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ(Bhagwant Mann) ਨੇ ਰਾਸ਼ਟਰਮੰਡਲ ਖੇਡਾਂ (CWG 2022) ਵਿੱਚ ਬ੍ਰੌਂਜ਼ ਮੈਡਲ ਜਿੱਤਣ ਲਈ ਵੇਟਲਿਫਟਰ ਹਰਜਿੰਦਰ ਕੌਰ (Harjinder Kaur) ਨੂੰ ਵਧਾਈ ਦਿੱਤੀ। ਹਰਜਿੰਦਰ ਕੌਰ ਨੇ ਕੁੱਲ 212 ਕਿਲੋ ਭਾਰ ਚੁੱਕ ਕੇ ਬ੍ਰੌਂਜ਼ ਮੈਡਲ ਜਿੱਤਿਆ। ਉਨ੍ਹਾਂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਨੂੰ 9ਵਾਂ ਤਗਮਾ ਦਿਵਾਇਆ।

ਸੀਐਮ ਮਾਨ ਨੇ ਟਵੀਟ ਕਰ ਹਰਜਿੰਦਰ ਕੌਰ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਸੀਐਮ ਨੇ ਲਿਖਿਆ ਕਿ,'' ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ2022_8image_14_17_3111358322-ll.jpg