CM ਮਾਨ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ

in #punjab2 years ago

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦਾ ਵੱਡਾ ਫੈਸਲਾ ਲਿਆ ਹੈ। ਉਨ੍ਹਾਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪਿਛਲੇ ਮਹੀਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਗੁਰਦੁਆਰਾ ਕਮੇਟੀ ਨੇ ਉਨ੍ਹਾਂ ਦੇ ਸਾਹਮਣੇ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਅੱਜ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਸ਼੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਆਦੇਸ਼ ਦਿੱਤੇ ਹਨ।