ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ 'ਚ ਔਰਤ ਦਾ ਗੋਲੀ ਮਾਰ ਕੇ ਕਤਲ

in #punjablast year

ਪਟਿਆਲਾ 'ਚ ਐਤਵਾਰ ਰਾਤ ਕਰੀਬ 10 ਵਜੇ ਗੁਰਦੁਆਰਾ ਸਾਹਿਬ 'ਚ ਮਰਿਆਦਾ ਤੋੜਨ 'ਤੇ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਗੁਰਦੁਆਰਾ ਸ਼੍ਰੀ ਦੁਖ ਨਿਵਾਰਨ ਸਾਹਿਬ ਕੰਪਲੈਕਸ ਦੀ ਹੈ। ਦੱਸਿਆ ਜਾ ਰਿਹਾ ਹੈ ਕਿ 33 ਸਾਲਾ ਪਰਮਿੰਦਰ ਕੌਰ ਗੁਰਦੁਆਰਾ ਸਾਹਿਬ ਦੇ ਅੰਦਰ ਸਰੋਵਰ ਦੇ ਕੰਢੇ ਸ਼ਰਾਬ ਪੀ ਰਹੀ ਸੀ।ਚਸ਼ਮਦੀਦਾਂ ਅਨੁਸਾਰ ਗੁਰਦੁਆਰੇ ਦੇ ਸੇਵਾਦਾਰ ਨੇ ਲੜਕੀ ਨੂੰ ਮਨ੍ਹਾ ਕੀਤਾ ਤਾਂ ਉਸ ਨੇ ਬੋਤਲ ਤੋੜ ਦਿੱਤੀ ਅਤੇ ਸੇਵਾਦਾਰ ਦੀ ਬਾਂਹ 'ਤੇ ਵਾਰ ਕਰ ਦਿੱਤਾ। ਇਸ ਦੌਰਾਨ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੜਕੀ ਨੂੰ ਗੁਰਦੁਆਰਾ ਪ੍ਰਬੰਧਕ ਦੇ ਕਮਰੇ ਵਿੱਚ ਲਿਜਾਇਆ ਗਿਆ, ਜਿੱਥੇ ਖੜ੍ਹੇ ਇੱਕ ਵਿਅਕਤੀ ਨੇ ਪਿਸਤੌਲ ਕੱਢ ਕੇ ਉਸ 'ਤੇ ਚਾਰ ਗੋਲੀਆਂ ਚਲਾਈਆਂ।

ਗੋਲ਼ੀਬਾਰੀ ਵਿੱਚ ਇੱਕ ਸ਼ਰਧਾਲੂ ਵੀ ਹੋਇਆ ਜ਼ਖ਼ਮੀ

ਪੁਲੀਸ ਨੇ ਮੁਲਜ਼ਮ ਨਿਰਮਲਜੀਤ ਸਿੰਘ ਸੈਣੀ ਵਾਸੀ ਅਰਬਨ ਅਸਟੇਟ, ਪਟਿਆਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਪ੍ਰਾਪਰਟੀ ਡੀਲਰ ਹੈ ਅਤੇ ਰੋਜ਼ਾਨਾ ਗੁਰਦੁਆਰਾ ਸਾਹਿਬ ਆਉਂਦਾ ਸੀ। ਗੋਲੀਬਾਰੀ 'ਚ ਸ਼ਰਧਾਲੂ ਸਾਗਰ ਮਲਹੋਤਰਾ ਵੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਗੋਲੀ ਕਿਉਂ ਮਾਰੀ ਅਜੇ ਇਸ ਬਾਰੇ ਨਹੀਂ ਹੋਇਆ ਕੋਈ ਖ਼ੁਲਾਸਾ