ਜ਼ਿਲ੍ਹਾ ਮੁਹਾਲੀ ਦੇ ਸਰਕਾਰੀ ਹਸਪਤਾਲ ਪਹਿਲਾਂ ਵਾਂਗ ਹੀ ਸਵੇਰੇ 8 ਵਜੇ ਖੁੱਲ੍ਹਣਗੇ: ਸਿਵਲ ਸਰਜਨ

in #punjablast year

ਜ਼ਿਲ੍ਹਾ ਸਿਹਤ ਵਿਭਾਗ ਅਧੀਨ ਸਾਰੇ ਦਫ਼ਤਰ 2 ਮਈ ਤੋਂ ਸਵੇਰੇ 7.30 ਵਜੇ ਖੁਲ੍ਹਣਗੇ ਅਤੇ ਦੁਪਹਿਰ 2 ਵਜੇ ਬੰਦ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੁਪਿੰਦਰ ਗਿੱਲ ਨੇ ਦਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਉਕਤ ਸਮਾਂ-ਸਾਰਣੀ ਸਿਰਫ਼ ਦਫ਼ਤਰਾਂ 'ਤੇ ਲਾਗੂ ਹੈ ਜਿਹੜੇ ਪਹਿਲਾਂ 9 ਤੋਂ 5 ਵਜੇ ਤਕ ਖੁਲ੍ਹੇ ਰਹਿੰਦੇ ਸਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਸਮੇਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਸਰਕਾਰੀ ਹਸਪਤਾਲ ਪਹਿਲਾਂ ਵਾਂਗ ਹੀ ਸਵੇਰੇ 8 ਵਜੇ ਖੁਲ੍ਹਣਗੇ ਅਤੇ ਦੁਪਹਿਰ 2 ਵਜੇ ਬੰਦ ਹੋਣਗੇ। ਇਨ੍ਹਾਂ ਹਸਪਤਾਲਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਅਤੇ ਡੇਰਾਬੱਸੀ ਅਤੇ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਸੈਂਟਰ, ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ ਆਦਿ ਸ਼ਾਮਲ ਹਨ ਜਿਨ੍ਹਾਂ ਦਾ ਸਮਾਂ ਪਹਿਲਾਂ ਵਾਂਗ ਸਵੇਰੇ 8 ਤੋਂ 2 ਵਜੇ ਤਕ ਹੋਵੇਗਾ। ਜ਼ਿਲ੍ਹਾ ਸਿਹਤ ਵਿਭਾਗ ਦੇ ਮੁਖੀ ਡਾ. ਗਿੱਲ ਨੇ ਦਸਿਆ ਕਿ ਸਿਹਤ ਵਿਭਾਗ ਦੇ ਸਾਰੇ ਦਫ਼ਤਰ ਜਿਵੇਂ ਸਿਵਲ ਸਰਜਨ
n495350374168293218512392ae46ef56149394caa40e63f59ceef2f81d0d88acc781081191f2aaa8d779a7.jpg