3 ਦਿਨ ਛੁੱਟੀ ਅਤੇ ਤਨਖ਼ਾਹ 'ਚ ਕਟੌਤੀ 'ਤੇ ਕੇਂਦਰੀ ਮੰਤਰੀ ਦਾ ਬਿਆਨ

in #punjab2 years ago

ਕੇਂਦਰ ਸਰਕਾਰ ਜਲਦੀ ਹੀ ਨਵੇਂ ਲੇਬਰ ਕੋਡ (Labour Code) ਦੇ ਨਿਯਮਾਂ ਨੂੰ ਲਾਗੂ ਕਰਨਾ ਚਾਹੁੰਦੀ ਹੈ। ਉਮੀਦ ਹੈ ਕਿ ਇਹ ਲੇਬਰ ਕੋਡ ਨਿਯਮ ਅਕਤੂਬਰ 'ਚ ਲਾਗੂ ਹੋ ਸਕਦਾ ਹਨ। ਹਾਲਾਂਕਿ ਇਸ 'ਤੇ ਹੁਣ ਕੇਂਦਰੀ ਕਿਰਤ ਮੰਤਰੀ ਭੂਪੇਂਦਰ ਯਾਦਵ ਨੇ ਦੱਸਿਆ ਕਿ ਲੇਬਰ ਕੋਡ ਦੇ ਨਿਯਮਾਂ ਨੂੰ ਲਾਗੂ ਕਰਨ ਪਿੱਛੇ ਸਰਕਾਰ ਦੀ ਕੀ ਯੋਜਨਾ ਹੈ। ਮੰਤਰੀ ਨੇ ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਨਵੇਂ ਲੇਬਰ ਕੋਡ ਰਾਹੀਂ ਰੁਜ਼ਗਾਰ ਦੇ ਮੌਕੇ ਵਧਣਗੇ। ਇਸ ਦੇ ਨਾਲ ਹੀ ਕਰਮਚਾਰੀਆਂ ਦਾ ਹੁਨਰ ਵਿਕਾਸ ਅਤੇ ਪੂੰਜੀ ਨਿਰਮਾਣ ਹੋਵੇਗਾ। ਕੇਂਦਰੀ ਮੰਤਰੀ ਨੇ ਦਿੱਤੀ ਵੱਡੀ ਜਾਣਕਾਰੀ ਨੈਸ਼ਨਲ ਇੰਸਟੀਚਿਊਟ ਆਫ਼ ਪਰਸੋਨਲ ਮੈਨੇਜਮੈਂਟ ਪੁਣੇ 'ਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਭੂਪੇਂਦਰ ਯਾਦਵ ਨੇ ਕਿਹਾ ਕਿ ਨਵੇਂ ਲੇਬਰ ਕੋਡ ਦਾ ਉਦੇਸ਼ ਅਜਿਹਾ ਸਮਾਜ ਬਣਾਉਣਾ ਹੈ ਜੋ ਅਪਰਾਧੀਆਂ ਨੂੰ ਉਤਸ਼ਾਹਿਤ ਨਾ ਕਰੇ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਪੁਰਾਣੇ ਕਾਨੂੰਨਾਂ ਨੂੰ ਤਰਕਸੰਗਤ ਬਣਾਉਣ ਦਾ ਕੰਮ ਕੀਤਾ ਹੈ। ਇਸ ਦੇ ਨਾਲ ਹੀ ਮਰਦਾਂ ਅਤੇ ਔਰਤਾਂ ਦੋਵਾਂ ਨੂੰ ਸਹੀ ਉਜਰਤ ਦੇਣ 'ਤੇ ਵੀ ਧਿਆਨ ਦਿੱਤਾ ਗਿਆ ਹੈ। ਨਾਲ ਹੀ ਕਿੱਤਾਮੁਖੀ ਸੁਰੱਖਿਆ ਅਤੇ ਤਨਖਾਹ ਦੇ ਮਾਪਦੰਡਾਂ ਵੱਲ ਧਿਆਨ ਦਿੱਤਾ ਗਿਆ ਹੈ। 29 ਐਕਟਾਂ ਨੂੰ ਚਾਰ ਨਵੇਂ ਲੇਬਰ ਕੋਡਾਂ 'ਚ ਬਦਲ ਦਿੱਤਾ ਗਿਆ ਹੈ। ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਸ ਨੂੰ ਕਦੋਂ ਲਾਗੂ ਕੀਤਾ ਜਾਵੇਗਾ।