ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ

in #punjab2 years ago

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ, ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਕੁਲਵੰਤ ਸਿੰਘ, ਡਾ ਜੀਵਨਜੋਤ ਕੌਰ, ਦਵਿੰਦਰਜੀਤ ਸਿੰਘ ਲਾਡੀ ਤੇ ਨਰਿੰਦਰਪਾਲ ਸਿੰਘ ਸਵਨਾ (ਸਾਰੇ ਵਿਧਾਇਕ) ਹਾਜ਼ਰ ਸਨ।aman-arora-16571884023x2.jpg