ਗੁਰਦੁਆਰਾ ਐਕਟ ਸੋਧ ਸਮੇਤ ਚਾਰੋਂ ਬਿੱਲ ਕਾਨੂੰਨਾਂ ਦੀ ਉਲੰਘਣਾ, ਮੁੱਖ ਮੰਤਰੀ ਦੇ ਪੱਤਰ ਤੇ ਰਾਜਪਾਲ ਦਾ ਜਵਾਬ

in #punjablast year

ਪੰ ਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਗੁਰਦੁਆਰਾ ਐਕਟ 1925 (Sikh Gurudwara Act,1925) 'ਤੇ ਜਲਦੀ ਦਸਤਖਤ ਕਰਨ ਲਈ ਪੱਤਰ ਦਾ ਜਵਾਬ ਦਿੱਤਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ 'ਆਪ' ਸਰਕਾਰ ਦੇ 19-20 ਜੂਨ ਨੂੰ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ 2 ਦਿਨਾਂ 'ਚ ਪਾਸ ਕੀਤੇ ਬਿੱਲਾਂ ਨੂੰ ਕਾਨੂੰਨ ਦੀ ਉਲੰਘਣਾ ਦੱਸਿਆ ਹੈ।

ਰਾਜਪਾਲ ਨੇ ਮੁੱਖ ਮੰਤਰੀ ਨੂੰ ਜਵਾਬ ਦਿੱਤਾ ਕਿ 19-20 ਨੂੰ ਬੁਲਾਈ ਗਿਆ ਵਿਸ਼ੇਸ਼ ਇਜਲਾਸ ਕਾਨੂੰਨ ਦੇ ਤਹਿਤ ਨਹੀਂ ਸੀ। ਇਸ ਵਿੱਚ ਪਾਸ ਕੀਤੇ ਚਾਰੇ ਬਿੱਲ ਗੈਰ ਸੰਵਿਧਾਨਕ ਹਨ। ਰਾਜਪਾਲ ਨੇ ਕਿਹਾ ਕਿ ਉਹ ਇਸ ਸਬੰਧੀ ਦੇਸ਼ ਦੇ ਅਟਾਰਨੀ ਜਨਰਲ ਦੀ ਰਾਏ ਲੈਣਗੇ। ਇਸ ਤੋਂ ਬਾਅਦ ਹੀ ਉਹ ਪਾਸ ਕੀਤੇ ਗਏ ਬਿੱਲਾਂ 'ਤੇ ਫੈਸਲਾ ਲੈਣਗੇ।