ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ NIA ਨੇ ਕੀਤਾ ਵੱਡਾ ਖੁਲਾਸਾ

in #punjablast year

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer Sidhu Moosewala) ਦੇ ਕਤਲ ਨੂੰ ਲੈ ਕੇ NIA ਨੇ ਅੱਜ ਵੱਡਾ ਖੁਲਾਸਾ ਕੀਤਾ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (National Investigation Agency) (ਐੱਨ.ਆਈ.ਏ.) ਮੁਤਾਬਕ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਵਰਤੇ ਗਏ ਹਥਿਆਰਾਂ ਦੀ ਸਪਲਾਈ ਪਾਕਿਸਤਾਨੀ ਨੌਜਵਾਨ ਨੇ ਕੀਤੀ ਸੀ, ਜੋ ਇਸ ਸਮੇਂ ਦੁਬਈ 'ਚ ਰਹਿੰਦਾ ਹੈ।ਨੌਜਵਾਨ ਦੀ ਪਛਾਣ ਹਾਮਿਦ (Hamid) ਵਜੋਂ ਹੋਈ ਹੈ। ਇੱਕ ਰਿਪੋਰਟ ਦੇ ਅਨੁਸਾਰ, ਏਜੰਸੀ ਦੇ ਅਧਿਕਾਰੀਆਂ ਨੇ ਕਿਹਾ ਕਿ ਹਾਮਿਦ ਮੂਸੇਵਾਲਾ ਦੇ ਕਤਲ ਲਈ ਹਥਿਆਰਾਂ ਦੀ ਸਪਲਾਈ ਕਰਨ ਤੋਂ ਪਹਿਲਾਂ ਦੁਬਈ ਵਿੱਚ ਲਾਰੇਂਸ ਬਿਸ਼ਨੋਈ ਗੈਂਗ ਦੇ ਹਥਿਆਰ ਸਪਲਾਇਰ ਸ਼ਾਹਬਾਜ਼ ਅੰਸਾਰੀ ਨੂੰ ਵੀ ਮਿਲਿਆ ਸੀ।

ਐਨਆਈਏ ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਮੁਤਾਬਕ ਸ਼ਾਹਬਾਜ਼ ਅੰਸਾਰੀ ਕਈ ਵਾਰ ਦੁਬਈ ਗਿਆ ਅਤੇ ਪਾਕਿਸਤਾਨੀ ਨਾਗਰਿਕ ਫੈਜ਼ੀ ਖਾਨ ਦੇ ਸੰਪਰਕ ਵਿੱਚ ਆਇਆ। ਦੁਬਈ ਵਿੱਚ ਹਵਾਲਾ ਆਪਰੇਟਰ ਵਜੋਂ ਕੰਮ ਕਰਨ ਵਾਲੇ ਫੈਜ਼ੀ ਖਾਨ ਨੇ ਅੰਸਾਰੀ ਦੀ ਹਾਮਿਦ ਨਾਲ ਜਾਣ-ਪਛਾਣ ਕਰਵਾਈ। ਇਸ ਦੌਰਾਨ ਹਾਮਿਦ ਨੇ ਅੰਸਾਰੀ ਨੂੰ ਇਹ ਵੀ ਦੱਸਿਆ ਕਿ ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਸਾਲਟ ਰਾਈਫਲਾਂ ਅਤੇ ਹੋਰ ਹਥਿਆਰ ਸਪਲਾਈ ਕਰਨ ਜਾ ਰਿਹਾ ਹੈ। ਹਾਮਿਦ ਨੇ ਦੱਸਿਆ ਕਿ ਉਹ ਗੋਲਡੀ ਬਰਾੜ ਦੇ ਸੰਪਰਕ ਵਿੱਚ ਹੈ ਅਤੇ ਉਸ ਨੂੰ ਕਈ ਵਾਰ ਹਥਿਆਰ ਮੁਹੱਈਆ ਕਰਵਾਏ ਹਨ।