36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ

in #punjab2 years ago

ਚੰਡੀਗੜ੍ਹ: 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਜਲਦ ਹੀ ਉਨ੍ਹਾਂ ਨੂੰ ਪੱਕੇ ਕਰਨ ਜਾ ਰਹੀ ਹੈ। ਸਰਕਾਰ ਨੇ ਕਾਨੂੰਨੀ ਅੜਿੱਕਿਆਂ ਨੂੰ ਦੂਰ ਕਰਨ ਲਈ ਨੀਤੀ ਬਣਾ ਲਈ ਹੈ। ਇਸ ਬਾਰੇ ਬਣਾਈ ਕੈਬਨਿਟ ਸਬ-ਕਮੇਟੀ ਲਗਾਤਾਰ ਮੀਟਿੰਗਾਂ ਕਰ ਰਹੀ ਹੈ। ਕਾਨੂੰਨੀ ਮਾਹਿਰਾਂ ਦੀਆਂ ਸਿਫਾਰਸ਼ਾਂ ਮਗਰੋਂ ਸਰਕਾਰ ਹੁਣ ਜਲਦ ਹੀ 36 ਹਜ਼ਾਰ ਕੱਚੇ ਕਾਮਿਆਂ ਪੱਕੇ ਕਰਨ ਦੇ ਰਾਹ ਪੈ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ 36 ਹਜ਼ਾਰ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਵਾਸਤੇ ਤਿਆਰ ਕੀਤੀ ਜਾ ਰਹੀ ਪਾਲਿਸੀ ਦੇ ਖਰੜੇ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ ਹੈ। ਵੀਰਵਾਰ ਨੂੰ ਕੈਬਨਿਟ ਸਬ-ਕਮੇਟੀ ਨੇ ਮੁੜ ਮੀਟਿੰਗ ਕੀਤੀ, ਜਿਸ ਵਿੱਚ ਕਾਨੂੰਨੀ ਮਾਹਿਰਾਂ ਨੇ ਵੀ ਆਪਣੇ ਸੁਝਾਅ ਰੱਖੇ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਲਈ ਪਾਲਿਸੀ ਦਾ ਖਰੜਾ ਹੁਣ ਅੰਤਿਮ ਪੜਾਅ ’ਤੇ ਹੈ ਤੇ ਉਹ ਅਜਿਹੀ ਪਾਲਿਸੀ ਲਿਆ ਰਹੇ ਹਨ, ਜੋ ਸਾਰੀਆਂ ਕਾਨੂੰਨੀ ਚੁਣੌਤੀਆਂ ਦਾ ਟਾਕਰਾ ਕਰਨ ਦੇ ਸਮਰੱਥ ਹੋਵੇਗੀ। ਸਰਕਾਰ 36 ਹਜ਼ਾਰ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਜਲਦੀ ਰੈਗੂਲਰ ਕਰ ਰਹੀ ਹੈ।