ਪੰਜਾਬ ਵਿੱਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ ਹੋਏਗੀ।ਸਰਕਾਰ ਨੇ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀ

in #punjab2 years ago

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ ਹੋਏਗੀ।ਪੰਜਾਬ ਸਰਕਾਰ ਨੇ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਸੀ। ਹਾਲਾਂਕਿ, ਕੰਡਿਆਲੀ ਤਾਰ ਤੋਂ ਪਾਰ ਵਾਲੇ ਸਰਹੱਦੀ ਇਲਾਕੇ ਵਾਲੀ ਜ਼ਮੀਨਾਂ ਨੂੰ ਜ਼ੋਨਾਂ ਦੀਆਂ ਬੰਦਿਸ਼ਾਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਸ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (PSPCL) ਨੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 10 ਜੂਨ ਤੋਂ 17 ਜੂਨ ਤੱਕ ਪੜਾਅਵਾਰ ਢੰਗ ਨਾਲ 8 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਵੰਡ ਵਿੰਗ ਦੀ ਬੁੱਧਵਾਰ ਸਵੇਰੇ ਆਗਾਮੀ ਝੋਨੇ ਦੇ ਸੀਜ਼ਨ ਦੇ ਪ੍ਰਬੰਧਾਂ ਬਾਬਤ ਮੀਟਿੰਗ ਹੋਈ।

ਦੱਸ ਦਈਏ ਕਿ ਸੂਬੇ 'ਚ ਝੋਨੇ ਦੇ ਸੀਜ਼ਨ ਦੇ ਚਲਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ, ਸੀਐਮਡੀ ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਡਿਸਟਰੀਬਿਊਸ਼ਨ ਇੰਜੀਨੀਅਰ ਡੀਪੀਐਸ ਗਰੇਵਾਲ ਨੇ ਡਿਸਟ੍ਰੀਬਿਊਸ਼ਨ ਅਤੇ ਗਰਿੱਡ ਆਪਰੇਸ਼ਨ ਅਤੇ ਰੱਖ-ਰਖਾਅ ਵਿੰਗਾਂ ਦੇ ਮੁੱਖ ਇੰਜਨੀਅਰਾਂ, ਸੁਪਰਡੈਂਟ ਇੰਜਨੀਅਰਾਂ, ਕਾਰਜਕਾਰੀ ਇੰਜਨੀਅਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਮੁੱਖ ਏਜੰਡਾ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੇ ਨਾਲ-ਨਾਲ ਇਸੇ ਸਮੇਂ ਦੌਰਾਨ ਉਦਯੋਗਾਂ ਅਤੇ ਹੋਰ ਖਪਤਕਾਰਾਂ ਲਈ ਬਿਜਲੀ ਦੀ ਸੁਚੱਜੀ ਵੰਡ ਨੂੰ ਇਸ ਦੇ ਨਾਲ ਹੀ ਬਿਜਲੀ ਮੰਤਰੀ ਨੇ ਭਰੋਸਾ ਦਿੱਤਾ ਕਿ ਕਾਰਪੋਰੇਸ਼ਨ ਦੇ ਸਾਰੇ ਮਾਣਯੋਗ ਖਪਤਕਾਰਾਂ ਨੂੰ ਪੰਜਾਬ ਵਿੱਚ ਨਿਰੰਤਰ, ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਕੌਮਾਂਤਰੀ ਸਰਹੱਦ ਨਾਲ ਲੱਗਦੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਲੁਆਈ 10 ਜੂਨ ਤੋਂ ਸੁਰੂ ਹੋ ਜਾਵੇਗੀ, ਜਿਸ ਤੋਂ ਬਾਅਦ 14 ਜੂਨ ਤੋਂ ਦੂਜੇ ਪੜਾਅ ਤਹਿਤ 10 ਜ਼ਿਲ੍ਹੇ- ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ.ਨਗਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ, ਐਸ.ਏ.ਐਸ.ਨਗਰ ਅਤੇ ਬਾਕੀ ਦੇ 13 ਜ਼ਿਲ੍ਹਿਆਂ ਬਠਿੰਡਾ, ਬਰਨਾਲਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਫਿਰੋਜਪੁਰ, ਮਾਨਸਾ, ਮੋਗਾ, ਫਾਜ਼ਿਲਕਾ ਵਿੱਚ 17 ਜੂਨ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਕੀਤਾ ਜਾਵੇਗਾ।