ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਮੱਦੇਨਜ਼ਰ ਸਖਤ ਸੁਰੱਖਿਆ ਪ੍ਰਬੰਧ

in #punjab2 years ago

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੰਜਾਬ ਦਾ ਦੌਰਾ ਕਰਨਗੇ। ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਦੇ ਸਮੁੱਚੇ ਸੁਰੱਖਿਆ ਪ੍ਰਬੰਧਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਕੇਂਦਰੀ ਖ਼ੁਫ਼ੀਆ ਏਜੰਸੀਆਂ ਅਤੇ ਸੂਬਾਈ ਖ਼ੁਫ਼ੀਆ ਵਿੰਗ ਵੱਲੋਂ ਚੱਪੇ ਚੱਪੇ ਉਤੇ ਨਿਗ੍ਹਾ ਰੱਖੀ ਜਾ ਰਹੀ ਹੈ।
ਸਮਾਗਮਾਂ ਦੇ ਚਾਰ ਚੁਫੇਰੇ ਵਾਲੇ ਹਵਾਈ ਖੇਤਰ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 24 ਅਗਸਤ ਨੂੰ ਮੁੱਲਾਂਪੁਰ (ਨਵਾਂ ਚੰਡੀਗੜ੍ਹ) ਵਿਖੇ 300 ਬਿਸਤਰਿਆਂ ਵਾਲੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ਰੈਲੀ ਲਈ ਪੰਜਾਬ ਆਏ ਸਨ, ਪਰ ਸੁਰੱਖਿਆ ’ਚ ਕਥਿਤ ਖਾਮੀ ਕਰ ਕੇ ਉਦੋਂ ਉਨ੍ਹਾਂ ਨੂੰ ਵਾਪਸ ਮੁੜਨਾ ਪਿਆ ਸੀ।