ਗੁਰਦੁਆਰੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ

in #punjab2 years ago

ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਸਿਰਸਾ ਬਾਰਡਰ ਉਤੇ ਦਰਦਨਾਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਇੱਥੇ ਐਲ ਟਰੱਕ ਅਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ 'ਚ 6 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂ ਟਰੈਕਟਰ-ਟਰਾਲੀ ਉਤੇ ਗੁਰਦੁਆਰਾ ਸਾਹਿਬ ਜਾ ਰਹੇ ਸਨ ਕਿ ਇਸ ਦੌਰਾਨ ਇਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਮੈਜਿਸਟ੍ਰੇਟ ਤੋਂ ਲੈ ਕੇ ਮੈਡੀਕਲ ਵਿਭਾਗ ਤੱਕ ਦੇ ਸਾਰੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ, ਜਿੱਥੋਂ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਰੁਦਰਪੁਰ (ਉਤਰਾਖੰਡ) ਦੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਗੁਰਦੁਆਰੇ ’ਚ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ’ਚ 34 ਹੋਰ ਵਿਅਕਤੀ ਜ਼ਖ਼ਮੀ ਹੋਏ ਹਨ।