ਮੁੱਖ ਮੰਤਰੀ ਮਾਨ ਨੇ ਖੇਤੀਬਾੜੀ ਖੇਤਰ ਲਈ ਜਰਮਨੀ ਦੀ ਮੋਹਰੀ ਕੰਪਨੀ ਤੋਂ ਮੰਗਿਆ ਸਹਿਯੋਗ
ਮੁੱਖ ਮੰਤਰੀ ਨੇ ਆਪਣੇ ਮਿਊਨਿਖ ਦੌਰੇ ਦੌਰਾਨ ਬੇਅਵਾਅ ਕੰਪਨੀ ਦੇ ਮਨੋਨੀਤ ਸੀ.ਈ.ਓ. ਮਾਰਕਸ ਪੋਲਿੰਗਰ, ਸੀ.ਈ.ਓ. ਵਿਸਟਾ ਡਾ. ਹੇਕ ਬੈਕ ਤੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਆਈ.ਟੀ. ਡਿਵੈਲਪਮੈਂਟ ਬੇਅਵਾਅ ਗਰੁੱਪ ਟੋਬੀਅਸ ਹੌਰਟਸਮੈਨ ਨਾਲ ਮੁਲਾਕਾਤ ਕੀਤੀ।
ਚੰਡੀਗੜ੍ਹ / ਮਿਊਨਿਖ (ਜਰਮਨੀ): ਮੁੱਖ ਮੰਤਰੀ ਭਗਵੰਤ ਮਾਨ ਨੇ ਜਲਵਾਯੂ ਤਬਦੀਲੀ, ਸਿੰਜਾਈ, ਫ਼ਸਲਾਂ ਦੇ ਝਾੜ ਦੀ ਪੇਸ਼ੀਨਗੋਈ, ਵਾਢੀ ਦੀ ਪ੍ਰਗਤੀ ਦੇ ਵਿਸ਼ਲੇਸ਼ਣ, ਸੂਬੇ ਵਿੱਚ ਨਿਵੇਸ਼ ਯੋਜਨਾਵਾਂ ਪ੍ਰਮਾਣਿਤ ਕਰਨ ਲਈ ਜਲਵਾਯੂ ਤਬਦੀਲੀ ਦੇ ਮੁਲਾਂਕਣ ਅਤੇ ਖੇਤੀਬਾੜੀ ਉਤਪਾਦਨ ਉੱਤੇ ਪ੍ਰਭਾਵ ਵਰਗੇ ਅਹਿਮ ਮਸਲਿਆਂ ਨਾਲ ਸਿੱਝਣ ਲਈ ਜਰਮਨੀ ਦੀ ਮੋਹਰੀ ਕੰਪਨੀ ਬੇਅਵਾਅ ਤੋਂ ਸਹਿਯੋਗ ਮੰਗਿਆ ਹੈ।
ਮੁੱਖ ਮੰਤਰੀ ਨੇ ਆਪਣੇ ਮਿਊਨਿਖ ਦੌਰੇ ਦੌਰਾਨ ਬੇਅਵਾਅ ਕੰਪਨੀ ਦੇ ਮਨੋਨੀਤ ਸੀ.ਈ.ਓ. ਮਾਰਕਸ ਪੋਲਿੰਗਰ, ਸੀ.ਈ.ਓ. ਵਿਸਟਾ ਡਾ. ਹੇਕ ਬੈਕ ਤੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਆਈ.ਟੀ. ਡਿਵੈਲਪਮੈਂਟ ਬੇਅਵਾਅ ਗਰੁੱਪ ਟੋਬੀਅਸ ਹੌਰਟਸਮੈਨ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਪੰਜਾਬ ਮੁੱਖ ਤੌਰ ਉਤੇ ਖੇਤੀਬਾੜੀ ਆਧਾਰਤ ਅਰਥਚਾਰਾ ਹੈ, ਜਿਸ ਦੀ ਜ਼ਿਆਦਾਤਰ ਵਸੋਂ ਦੀ ਨਿਰਭਰਤਾ ਖੇਤੀਬਾੜੀ ਉੱਤੇ ਆਧਾਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੀਆਂ ਖੇਤੀਬਾੜੀ ਗਤੀਵਿਧੀਆਂ ਨੂੰ ਆਧੁਨਿਕ ਲੀਹਾਂ ਉੱਤੇ ਢਾਲਣਾ ਚਾਹੁੰਦਾ ਹੈ ਤਾਂ ਕਿ ਸੂਬੇ ਦੇ ਕਿਸਾਨਾਂ ਦੀ ਵੱਡੇ ਪੱਧਰ ਉੱਤੇ ਭਾਈਵਾਲੀ ਯਕੀਨੀ ਬਣਾਈ ਜਾਵੇ।
Plz like me my all post