ਪੰਜਾਬ ਬਣਾਵਾਂਗੇ ਰੰਗਲਾ ਲੋਕਾਂ ਦੇ ਹਰ ਮਸਲੇ ਦਾ ਹੱਲ ਹੋਵੇਗਾ: ਭਗਵੰਤ ਮਾਨ

in #punjab2 years ago

ਪੰਜਾਬ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਦਾ ਜਵਾਬ ਦੇਣ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਉਨ੍ਹਾਂ ਸਾਰੇ ਮੁੱਦਿਆਂ ਨੂੰ ਪੂਰਾ ਕਰੇਗੀ ਜੋ ਲੋਕਾਂ ਨੇ ਸਾਡੇ ਸਾਹਮਣੇ ਰੱਖੇ ਹਨ।

ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਪੰਜਾਬ ਵਿੱਚ ਚੰਗੀ ਸ਼ੁਰੂਆਤ ਹੋਈ ਹੈ, ਨਾ ਤਾਂ ਭ੍ਰਿਸ਼ਟਾਚਾਰ ਕਰਨ ਵਾਲੇ ਬਖਸ਼ੇ ਜਾਣਗੇ ਤੇ ਨਾ ਹੀ ਭ੍ਰਿਸ਼ਟਾਚਾਰ ਕਰਵਾਉਣ ਵਾਲੇ। ਅਸੀਂ ਇੱਕ ਵਿਧਾਇਕ ਇੱਕ ਪੈਨਸ਼ਨ ਦਾ ਵੱਡਾ ਕਦਮ ਚੁੱਕਿਆ ਹੈ।ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਵਾਕਆਊਟ ਕਰਨਾ ਸ਼ੁਰੂ ਕਰ ਦਿੱਤਾ, ਜਿਸ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਲੋਕਾਂ ਨੂੰ ਸੁਣਨ ਦੀ ਆਦਤ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ, ਸਾਨੂੰ ਆਪਣਾ ਕੰਮ ਕਰਨ ਦਿਓ, ਤੁਸੀਂ ਆਪਣ ਕੰਮ ਕਰੋ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆਪਣੀ ਹੀ ਸਰਕਾਰ ਦੇ ਮੰਤਰੀ ਖਿਲਾਫ ਕਾਰਵਾਈ ਕੀਤੀ ਹੈ।ਪੰਜਾਬ ਵਿੱਚ ਫੀਲਡ ਅਫਸਰ ਸੀਐਮ ਨਾਮ ਦੀ ਇੱਕ ਨਵੀਂ ਪੋਸਟ ਬਣਾਈ ਜਾ ਰਹੀ ਹੈ, ਤਾਂ ਜੋ ਆਮ ਲੋਕਾਂ ਦੇ ਕੰਮ ਚੰਗੇ ਤਰੀਕੇ ਨਾਲ ਹੋ ਸਕਣ। ਉਨ੍ਹਾਂ ਕਿਹਾ ਕਿ ਮੈਂ ਪੁਲਿਸ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਨਸ਼ਾ ਤਸਕਰੀ ਨਾਲ ਸਬੰਧ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਜੇਕਰ ਕੋਈ ਕਮੀ ਹੁੰਦੀ ਹੈ ਤਾਂ ਉਸ ਲਈ ਅਧਿਕਾਰੀ ਜ਼ਿੰਮੇਵਾਰ ਹੋਣਗੇ।

ਸਕੂਲਾਂ ਨੂੰ ਆਪਣੀ ਮਰਜ਼ੀ ਨਾਲ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 5994 ਈਟੀਟੀ ਅਧਿਆਪਕ, 8393 ਪ੍ਰਾਇਮਰੀ ਅਧਿਆਪਕ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ।ਅਧਿਆਪਕ ਸਿਰਫ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਕਰਨਗੇ। ਆਉਣ ਵਾਲੇ ਸਮੇਂ ਵਿੱਚ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ। ਕਾਲਜ ਅਧਿਆਪਕਾਂ ਨੂੰ ਯੂਜੀਸੀ ਸਕੇਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਵਿਦੇਸ਼ ਜਾਣ ਲਈ ਮਜਬੂਰ ਹਨ। ਪੰਜਾਬ ਵਿੱਚ ਡਿਗਰੀ ਅਨੁਸਾਰ ਕੰਮ ਮਿਲੇਗਾ।mann-4.jpg