ਹੁਣ 5 ਤੋਂ 12 ਸਾਲ ਤਕ ਦੇ ਬੱਚਿਆਂ ਨੂੰ ਲੱਗ ਸਕੇਗੀ ਕੋਰੋਨਾ ਵੈਕਸੀਨ!

in #punjab2 years ago

Screenshot_20220709_182404.JPGਨਵੀਂ ਦਿੱਲੀ, ਨੈਸ਼ਨਲ ਟੈਕਨੀਕਲ ਐਡਵਾਈਜ਼ਰੀ ਗਰੁੱਪ ਆਨ ਇਮਿਊਨਾਈਜ਼ੇਸ਼ਨ (ਐਨਟੀਜੀਆਈ) ਦੀ ਸਟੈਂਡਿੰਗ ਟੈਕਨੀਕਲ ਸਬ-ਕਮੇਟੀ (ਐਸਟੀਐਸਸੀ) ਨੇ 5 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਕੋਰਬੇਵੈਕਸ ਅਤੇ ਕੋਵੈਕਸੀਨ ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਟੀਕਿਆਂ ਨੂੰ ਕੋਰੋਨਾ ਵਾਇਰਸ ਵਿਰੁੱਧ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਕਰਨ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

ਵੈਕਸੀਨ ਡੇਟਾ ਦੀ ਸਮੀਖਿਆ ਕੀਤੀ ਗਈ

ਸੂਤਰਾਂ ਨੇ ਦੱਸਿਆ ਕਿ 16 ਜੂਨ ਨੂੰ ਹੋਈ ਐਸਟੀਐਸਸੀ ਦੀ ਮੀਟਿੰਗ ਵਿੱਚ ਪੰਜ ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਬਾਇਓਲੋਜੀਕਲ ਈ ਦੇ ਕੋਰਬੇਵੈਕਸ ਅਤੇ ਭਾਰਤ ਬਾਇਓਟੈਕ ਦੀ ਵੈਕਸੀਨ ਕੋਵੈਕਸੀਨ ਦੇ ਅੰਕੜਿਆਂ ਦੀ ਸਮੀਖਿਆ ਕੀਤੀ ਗਈ। ਇਸ ਤੋਂ ਬਾਅਦ ਬੱਚਿਆਂ ਦੇ ਟੀਕਾਕਰਨ ਵਿੱਚ ਇਨ੍ਹਾਂ ਦੋਵਾਂ ਟੀਕਿਆਂ ਨੂੰ ਸ਼ਾਮਲ ਕਰਨ ਦੀ ਸਿਫ਼ਾਰਸ਼ ਕਰਨ ਦਾ ਫ਼ੈਸਲਾ ਕੀਤਾ ਗਿਆ। ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਅਪ੍ਰੈਲ ਵਿੱਚ 5 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ Corbevax ਅਤੇ 6 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ Covaxin ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦਿੱਤੀ ਸੀ