ਰਜਿਸਟਰੀ ਨਾ ਕਰਵਾਉਣ ਵਾਲੇ ਤਿੰਨ ਵਿਅਕਤੀਆਂ 'ਤੇ ਪਰਚਾ

in #punjab2 years ago

ਥਾਣਾ ਦਾਖਾ ਪੁਲਿਸ ਨੇ ਜ਼ਮੀਨ ਦਾ ਬਿਆਨਾ ਲੈਕੇ ਰਜਿਸਟਰੀ ਨਾ ਕਰਵਾਉਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਦੀ ਪੜਤਾਲ ਕਰ ਰਹੇ ਐੱਸਆਈ ਸੁਖਜਿੰਦਰ ਸਿੰਘ ਅਨੁਸਾਰ ਕੁਲਦੀਪ ਸਿੰਘ ਵਾਸੀ ਪਿੰਡ ਖੰਜਰਵਾਲ ਵੱਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਨੇ ਸੁਖਵਿੰਦਰ ਸਿੰਘ ਉਰਫ ਅਮਰਿੰਦਰ ਸਿੰਘ ਵਾਸੀ ਸਾਹਬਾਣਾ ਹਾਲ ਵਾਸੀ ਸਰੀਹ ਨੇੜੇ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਨਾਲ 30 ਕਨਾਲ 18 ਮਰਲੇ ਜ਼ਮੀਨ ਦਾ ਸੌਦਾ 17 ਲੱਖ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਗੁਰਮੇਲ ਸਿੰਘ ਤੇ ਕੁਲਵੰਤ ਸਿੰਘ ਵਾਸੀਆਨ ਸਵੱਦੀ ਰਾਹੀਂ ਕਰਨ ਉਪਰੰਤ ਬਿਆਨੇ ਵਜੋਂ ਕੁੱਲ 6 ਲੱਖ 20 ਹਜ਼ਾਰ ਰੁਪਏ ਦਿੱਤੇ ਸਨ।

ਉਸ ਨੇ ਦੱਸਿਆ ਬਾਅਦ 'ਚ ਇਨ੍ਹਾਂ ਉਸ ਵੱਲੋਂ ਖ਼ਰੀਦ ਕੀਤੀ ਜ਼ਮੀਨ ਦੀ ਰਜਿਸਟਰੀ ਨਹੀਂ ਕਰਵਾਈ ਤੇ ਨਾ ਹੀ ਪੈਸੇ ਵਾਪਸ ਕੀਤੇ।