ਕਾਂਗਰਸ ਦੇ 'ਰਾਜੇ' 'ਤੇ ਟਰਾਂਸਪੋਰਟ ਮੰਤਰੀ ਰਹਿੰਦਿਆਂ 30.24 ਕਰੋੜ ਦੇ ਘਪਲੇ ਦਾ ਦੋਸ਼, ਵੜਿੰਗ ਬੋਲੇ; ਹਰ ਜਾਂਚ ਲਈ ਤਿਆਰ ਹਾਂ

in #punjabi2 years ago

Punjab News: ਮੁੱਖ ਮੰਤਰੀ ਭਗਵੰਤ ਮਾਨ (Bhagwant Mann Government) ਵੱਲੋਂ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਅਗਲਾ ਸ਼ਿਕਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਵਿਖਾਈ ਦੇ ਰਹੇ ਹਨ। ਰਾਜਾ ਵੜਿੰਗ 'ਤੇ ਪਿਛਲੀ ਕਾਂਗਰਸ (congress) ਸਰਕਾਰ ਦੌਰਾਨ ਟਰਾਂਸਪੋਰਟ ਮੰਤਰੀ ਹੁੰਦੇ ਬਸਾਂ ਦੀਆਂ ਬਾਡੀਆਂ ਨੂੰ ਲੈ ਕੇ 30.24 ਕਰੋੜ ਰੁਪਏ ਦਾ ਘਪਲਾ ਕਰਨ ਦੇ ਦੋਸ਼ ਲੱਗੇ ਹਨ। ਹਾਲਾਂਕਿ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਇਹ ਦੋਸ਼ ਰਾਜਨੀਤਕ ਹਨ ਅਤੇ ਉਹ ਹਰ ਜਾਂਚ ਲਈ ਤਿਆਰ ਹਨ।hqdefault.jpg