DSP 'ਤੇ ਡੰਪਰ ਚਾੜ੍ਹਨ ਵਾਲਿਆਂ 'ਤੇ ਪੁਲਿਸ ਦੀ ਕਾਰਵਾਈ, ਇਕ ਮੁਲਜ਼ਮ ਨੂੰ ਗੋਲੀ ਲੱਗੀ

in #punjabi2 years ago

9GG.jpgਹਰਿਆਣਾ ਦੇ ਨੂਹ ਜ਼ਿਲ੍ਹੇ 'ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਨਜਾਇਜ਼ ਮਾਈਨਿੰਗ ਮਾਫੀਆ ਨੇ ਤਵਾੜੂ ਦੇ ਪੰਚਗਾਂਵ 'ਚ ਡੀ.ਐੱਸ.ਪੀ ਸੁਰਿੰਦਰ ਸਿੰਘ 'ਤੇ ਡੰਪਰ ਚਾੜ੍ਹ ਕੇ ਹੱਤਿਆ ਕਰ ਦਿੱਤੀ ਗਈ।

ਉਧਰ, ਇਸ ਘਟਨਾ ਪਿੱਛੋਂ ਪੁਲਿਸ ਵੀ ਹਰਕਤ ਵਿਚ ਆ ਗਈ ਹੈ। ਸੂਚਨਾ ਮਿਲੀ ਹੈ ਕਿ ਪੁਲਿਸ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਸ਼ੁਰੂ ਕੀਤੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਮੁਲਜ਼ਮਾਂ ਨੂੰ ਘੇਰ ਲਿਆ ਤੇ ਮੁਕਾਬਲਾ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਇਕ ਮੁਲਜ਼ਮ ਨੂੰ ਪੁਲਿਸ ਦੀ ਗੋਲੀ ਲੱਗੀ ਹੈ। ਮੇਵਾਤ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕਿੱਕਰ ਨਾਮ ਦੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਗੋਲੀ ਲੱਗਣ ਕਾਰਨ ਦੋਸ਼ੀ ਨੂੰ ਹਸਪਤਾਲ ਲਿਜਾਇਆ ਗਿਆ।