Punjabi news

in #punjabi2 years ago

ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ2022_6image_09_27_487808139dakhla.jpg
ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਰਕਾਰੀ ਸਕੂਲਾਂ 'ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਰਾਹਤ ਦਿੰਦੇ ਹੋਏ ਦਾਖ਼ਲਾ ਲੈਣ ਲਈ ਆਖ਼ਰੀ ਮਿਤੀ 'ਚ 31 ਜੁਲਾਈ ਤੱਕ ਦਾ ਵਾਧਾ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਨੇ ਅਕਾਦਮਿਕ ਸੈਸ਼ਨ 2022-23 ਲਈ 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਲਈ ਸਕੂਲਾਂ 'ਚ ਰੈਗੂਲਰ ਦਾਖ਼ਲਾ ਲੈਣ ਲਈ ਇਹ ਵਾਧਾ ਕੀਤਾ ਹੈ।
ਪਹਿਲਾਂ ਇਹ ਆਖ਼ਰੀ ਮਿਤੀ 15 ਮਈ ਨਿਰਧਾਰਿਤ ਕੀਤੀ ਗਈ ਸੀ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਸਕੱਤਰ ਅਕਾਦਮਿਕ ਨੇ ਕਿਹਾ ਹੈ ਕਿ 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਲਈ ਦਾਖ਼ਲੇ ਦੇ ਸ਼ਡਿਊਲ ਦੀ ਆਖ਼ਰੀ ਮਿਤੀ 31 ਜੁਲਾਈ ਹੋਵੇਗੀ । 31 ਜੁਲਾਈ ਤੋਂ ਬਾਅਦ 1 ਅਗਸਤ ਤੋਂ 31 ਅਗਸਤ ਤੱਕ ਆਨਲਾਈਨ ਪੋਰਟਲ ਰਾਹੀਂ ਦਾਖ਼ਲੇ ਦੀ ਮਨਜ਼ੂਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਲਵ ਮੈਰਿਜ ਦੇ ਕੁੱਝ ਮਹੀਨੇ ਬਾਅਦ ਹੀ ਭੱਜ ਗਈ ਪਤਨੀ, ਦੁਖ਼ੀ ਹੋਏ ਨੌਜਵਾਨ ਨੇ ਚੁੱਕਿਆ ਖ਼