ਸਾਵਣ ਮਹੀਨੇ ਸੋਮਵਾਰ ਦਾ ਵਰਤ ਰੱਖਣ ’ਤੇ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ, ਜਾਣਨ ਲਈ ਪੜ੍ਹੋ ਇਹ ਖ਼ਬਰ

in #sawan2 years ago

ਜਲੰਧਰ (ਬਿਊਰੋ) - ਸਾਵਣ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਇਹ ਮਹੀਨਾ ਭੋਲੇਨਾਥ ਨੂੰ ਬਹੁਤ ਪਿਆਰਾ ਹੈ। ਸਾਵਣ ਮਹੀਨਾ 12 ਅਗਸਤ ਨੂੰ ਖ਼ਤਮ ਹੋਵੇਗਾ। ਸਾਵਣ ਦੇ ਮਹੀਨੇ ਸੋਮਵਾਰ ਦੇ ਚਾਰ ਵਰਤ ਆ ਰਹੇ ਹਨ। ਭਗਵਾਨ ਸ਼ਿਵ ਤੋਂ ਮਨਪੰਸਦ ਜੀਵਨ ਸਾਥੀ ਦੀ ਮੰਗ ਨੂੰ ਲੈ ਕੇ ਅਣਵਿਆਹੀਆਂ ਕੁੜੀਆਂ ਸਾਵਣ ਦੇ ਮਹੀਨੇ ਸੋਮਵਾਰ ਦਾ ਵਰਤ ਰੱਖਦੀਆਂ ਹਨ। ਸਾਵਣ ਦਾ ਪਹਿਲਾ ਵਰਤ 18 ਜੁਲਾਈ ਨੂੰ ਪੈ ਰਿਹਾ ਹੈ। ਮਾਨਤਾਵਾਂ ਅਨੁਸਾਰ ਭਗਵਾਨ ਸ਼ਿਵ ਦਾ ਆਸ਼ੀਰਵਾਦ ਲੈਣ ਲਈ ਸੋਮਵਾਰ ਦਾ ਵਰਤ ਰੱਖਣਾ ਬਹੁਤ ਜ਼ਰੂਰੀ ਹੈ। ਸੋਮਵਾਰ ਦਾ ਵਰਤ ਰੱਖਣ ਦੇ ਕਿਹੜੇ ਨਿਯਮ ਹਨ ਅਤੇ ਇਸ ਦੌਰਾਨ ਤੁਹਾਨੂੰ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ, ਦੇ ਬਾਰੇ ਜਾਣਦੇ ਹਾਂ....ਜੋਤਿਸ਼ ਸ਼ਾਸਤਰ ਅਨੁਸਾਰ ਸਾਵਣ ਦੇ ਮਹੀਨੇ ਸੋਮਵਾਰ ਦਾ ਵਰਤ ਜਨਾਨੀਆਂ ਅਤੇ ਅਣਵਿਆਹੀਆਂ ਕੁੜੀਆਂ ਲਈ ਬਹੁਤ ਖ਼ਾਸ ਹੁੰਦਾ ਹੈ। ਅਣਵਿਆਹੀਆਂ ਕੁੜੀਆਂ ਮਨਚਾਹੇ ਲਾੜੇ ਦੀ ਪ੍ਰਾਪਤੀ ਲਈ ਸੋਮਵਾਰ ਦਾ ਵਰਤ ਰੱਖਦੀਆਂ ਹਨ। ਉਥੇ ਹੀ ਦੂਜੇ ਪਾਸੇ ਵਿਆਹੁਤਾ ਜਨਾਨੀ ਆਪਣੇ ਪਤੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਇਹ ਵਰਤ ਰੱਖਦੀ ਹੈ। ਜਾਣੋ ਵਰਤ ਦੇ ਸਮੇਂ ਕੀ ਖਾਣਾ ਚਾਹੀਦਾ
ਸਾਵਣ ਮਹੀਨੇ ਦੇ ਸੋਮਵਾਰ ਵਾਲੇ ਵਰਤ ’ਚ ਨਿਯਮਾਂ ਅਨੁਸਾਰ ਸਾਤਵਿਕ ਭੋਜਨ ਦਾ ਹੀ ਸੇਵਨ ਕਰਨਾ ਚਾਹੀਦਾ ਹੈ। ਤੁਸੀਂ ਸਾਦੇ ਲੂਣ ਦੀ ਥਾਂ ਸੇਧਾ ਲੂਣ ਦੀ ਵਰਤੋਂ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਮੌਸਮੀ ਫਲਾਂ ਦਾ ਸੇਵਨ ਵੀ ਕਰ ਸਕਦੇ ਹੋ। ਜੇਕਰ ਤੁਸੀਂ ਫਲ ਖਾਣ ਵਾਲਾ ਵਰਤ ਰੱਖਦੇ ਹੋ ਤਾਂ ਤੁਸੀਂ ਸੇਬ, ਕੇਲਾ, ਅਨਾਰ ਆਦਿ ਦਾ ਸੇਵਨ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਸਾਬੂਦਾਨਾ, ਦੁੱਧ, ਦਹੀਂ, ਮੱਖਣ ਅਤੇ ਪਨੀਰ ਦਾ ਸੇਵਨ ਵੀ ਕਰ ਸਕਦੇ ਹੋ।

ਵਰਤ ਦੌਰਾਨ ਭੁੱਲ ਕੇ ਨਾ ਖਾਓ ਇਹ ਚੀਜਾਂ
ਮਾਨਤਾਵਾਂ ਅਨੁਸਾਰ ਸਾਵਣ ਮਹੀਨੇ ’ਚ ਸੋਮਵਾਰ ਵਾਲੇ ਵਰਤ ਦੌਰਾਨ ਭੋਜਨ ਦਾ ਸੇਵਨ ਨਹੀਂ ਕੀਤਾ ਜਾਂਦਾ। ਇਸ ਦੌਰਾਨ ਆਟਾ, ਬੇਸਨ, ਛੋਲੇ, ਸੱਤੂ, ਦਾਣੇ ਆਦਿ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਸਾਵਣ ਦੇ ਮਹੀਨੇ ਮੀਟ, ਸ਼ਰਾਬ, ਲਸਣ, ਧਨੀਆ ਪਾਊਡਰ, ਅਤੇ ਸਾਦਾ ਲੂਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ2022_7image_15_20_042070887sawanfast.jpg