ਵਿਧਾਇਕ ਅਮਰਪਾਲ ਨੇ ਅਠਵਾਲ ਵਿਖੇ ਛੱਪੜ ਦਾ ਲਿਆ ਜਾਇਜ਼ਾ

in #shri2 years ago

ਵਿਧਾਇਕ ਅਮਰਪਾਲ ਨੇ ਅਠਵਾਲ ਵਿਖੇ ਛੱਪੜ ਦਾ ਲਿਆ ਜਾਇਜ਼ਾIMG-20220525-WA0020.jpg

ਘੁਮਾਣ/ਸ੍ਰੀ ਹਰਗੋਬਿੰਦਪੁਰ, 24 ਮਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਕੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਵੱਡੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਜ ਪਿੰਡ ਅਠਵਾਲ ਵਿਖੇ ਛੱਪੜ ਦਾ ਨਿਰੀਖਣ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਹਰਗੋਬਿੰਦਪੁਰ ਨੂੰ ਹਦਾਇਤ ਕੀਤੀ ਕਿ ਪਿੰਡ ਅਠਵਾਲ ਦੇ ਛੱਪੜ ਦੀ ਸਫ਼ਾਈ ਕਰਵਾਈ ਨਿਕਾਸੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।
ਓਥੇ ਛੱਪੜਾਂ ਦੇ ਪਾਣੀ ਨੂੰ ਸਿੰਚਾਈ ਲਈ ਵੀ ਵਰਤਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ ਗਲੀਆਂ ਵਿੱਚ ਖੜ੍ਹਾ ਰਹਿੰਦਾ ਹੈ ਜਿਸ ਕਾਰਨ ਲੋਕਾਂ ਨੂੰ ਮੁਸ਼ਕਲ ਹੋਣ ਦੇ ਨਾਲ ਬਿਮਾਰੀਆਂ
ਜਾਵੇ ਅਤੇ ਗੰਦੇ ਪਾਣੀ ਦੀ ਪਿੰਡ ਅਠਵਾਲ ਦੇ ਛੱਪੜ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੱਪੜਾਂ ਨੂੰ ਥਾਪਰ ਮਾਡਲ ਰਾਹੀਂ ਵਿਕਸਤ ਕਰਕੇ ਉਨ੍ਹਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਅਜਿਹਾ ਹੋਣ ਨਾਲ ਜਿਥੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਹੋਵੇਗਾ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਛੱਪੜਾਂ ਦੀ ਸਫ਼ਾਈ ਅਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਬਾਰੇ ਭਲੀਭਾਂਤ ਜਾਣਦੀ ਹੈ ਅਤੇ ਸਰਕਾਰ ਪੇਂਡੂ ਖੇਤਰ ਦੇ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਵਚਨਬੱਧ ਹੈ। +