ਵਿਧਾਇਕ ਅਮਰਪਾਲ ਸਿੰਘ ਵੱਲੋਂ ਲੋਕਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ

in #shri2 years ago

ਵਿਧਾਇਕ ਅਮਰਪਾਲ ਸਿੰਘ ਵੱਲੋਂ ਲੋਕਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ
IMG-20220527-WA0010.jpg

ਸ੍ਰੀ ਹਰਗੋਬਿੰਦਪੁਰ, ਘੁਮਾਣ, 26 ਮਈ ਗੁਰਦਾਸਪੁਰ ਵਿਚ 65 ਹਜ਼ਾਰ ਹੈਕਟੇਅਰ ਰਕਬੇ 'ਚ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਲਈ ਪਿੰਡ-ਪਿੰਡ ਪੰਜਾਬ ਸਰਕਾਰ ਵੱਲੋਂ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਅਠਵਾਲ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਏ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਧਰਤ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਬਹੁਤ ਕਾਰਗਰ ਹੈ ਅਤੇ ਇਸ ਵਿਧੀ ਨਾਲ ਜਿਥੇ ਪਾਣੀ ਦੀ ਬਚਤ ਹੁੰਦੀ ਹੈ ਉੱਥੇ ਫਸਲ ਦਾ ਝਾੜ ਵੀ ਪੂਰਾ ਨਿਕਲਦਾ ਹੈ। ਉਨ੍ਹਾਂ ਕਿਸਾਨਾਂ ਨੂੰ ਘੱਟੋ-ਘੱਟ ਆਪਣਾ ਤੀਹ ਫੀਸਦੀ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦੀ ਅਪੀਲ ਕੀਤੀ। ਜਾਗਰੂਕਤਾ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ
ਕਿਸਾਨਾਂ ਨੂੰ ਜਾਗਰੂਕ ਕੀਤਾ ਉਨ੍ਹਾਂ ਕਿਹਾ ਕਿ ਪਾਣੀ ਕੁਦਰਤ ਦਾ ਉਹ ਬੇਸ਼ਕੀਮਤੀ ਖਜ਼ਾਨਾ ਹੈ ਜਿਸ ਤੋਂ ਬਿਨ੍ਹਾਂ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਧਰਤ ਹੇਠਲੇ ਪਾਣੀ ਨੂੰ ਕਿਹਾ ਕਿ ਧਰਤ ਹੇਠਲੇ ਪਾਣੀ ਬਚਾਉਣ ਦਾ ਇਹ ਆਖਰੀ ਮੌਕਾ ਹੈ ਅਤੇ ਜੇਕਰ ਅਸੀਂ ਅਜੇ ਵੀ ਨਾ ਸੰਭਲੇ ਅਪਨਾ ਤਾਂ ਆਉਣ ਵਾਲੀਆਂ ਨਸਲਾਂ ਸਾਨੂੰ ਕਦੀ ਮੁਆਫ਼ ਨਹੀਂ ਕਰਨਗੀਆਂ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਬੈਂਕਾਂ ਦੀ ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਸਕੀਮ ਦਾ ਲਾਭ ਉਠਾਉਣ ਲਈ ਵੀ ਪ੍ਰੇਰਤ ਕੀਤਾ।ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਵੀ ਦਿੱਤਾ। ਉਨਾਂ ਕਿਹਾ ਕਿ ਨਸ਼ਾ ਇੱਕ ਬਿਮਾਰੀ
ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਇਸਦਾ ਇਲਾਜ ਬਿਲਕੁਲ ਮੁਫ਼ਤ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਇੱਕ ਵਟਸਐਪ ਹੈਲਪ ਲਾਈਨ ਨੰਬਰ 62391-39973 ਵੀ ਜਾਰੀ ਕੀਤਾ ਗਿਆ ਹੈ ਜਿਸ 'ਤੇ ਨਸ਼ੇ ਦੇ ਪੀੜਤ ਦਾ ਇਲਾਜ ਕਰਵਾਉਣ ਲਈ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਨੰਬਰ 'ਤੇ ਨਸ਼ਾ ਵੇਚਣ ਵਾਲੇ ਦੀ ਸੂਚਨਾ ਭੇਜੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸ ਮੌਕੇ ਖੇਤੀਬਾੜੀ ਟਰੇਨਿੰਗ ਅਫ਼ਸਰ ਡਾ . ਹਰਮਿੰਦਰ ਪਾਲ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਬਹੁਤ ਸਫਲ ਹੈ ਅਤੇ ਇਸ ਤਕਨੀਕ ਨੂੰਅਪਨਾਉਣਾ ਚਾਹੀਦਾ ਹੈ