ਅਮਰਪਾਲ ਸਿੰਘ ਕਿਸ਼ਨਕੋਟ ਨੇ ਕੀਤਾ ਧੰਨਵਾਦੀ ਦੌਰਾ

in #shri2 years ago

ਅਮਰਪਾਲ ਸਿੰਘ ਕਿਸ਼ਨਕੋਟ ਨੇ ਕੀਤਾ ਧੰਨਵਾਦੀ ਦੌਰਾIMG-20220525-WA0018.jpg

ਸ੍ਰੀ ਹਰਗੋਬਿੰਦਪੁਰ 25 ਮੲੀ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੇ ਕਸਬਾ ਘੁਮਾਣ ਦੇ ਨਜ਼ਦੀਕ ਪੈਂਦੇ ਪਿੰਡ ਪੰਡੋਰੀ ਵਿੱਖੇ ਬੀਤੇ ਕੱਲ੍ਹ ਹਲਕਾ ਸ੍ਰੀ ਹਰਗੋਬਿੰਦਪੁਰ ਵਿਧਾਇਕ ਐਂਡ ਅਮਰਪਾਲ ਸਿੰਘ ਕਿਸ਼ਨਕੋਟ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਇਸ ਮੌਕੇ ਨਗਰ ਨਿਵਾਸੀਆਂ ਵੱਲੋਂ ਹਲਕਾ ਵਿਧਾਇਕ ਐਡ. ਅਮਰਪਾਲ ਸਿੰਘ ਦਾ ਨਿੱਘਾ ਸੁਆਗਤ ਕੀਤਾ ਗਿਆ ਤੇ ਕਿਹਾ ਕਿ ਅੱਜ ਤੱਕ ਕੋਈ ਵੀ ਹਲਕਾ ਵਿਧਾਇਕ ਸਾਡੇ ਪਿੰਡ ਪੰਡੋਰੀ ਨਹੀਂ ਆਇਆ ਤੁਸੀਂ ਪਹਿਲੇ ਵਿਧਾਇਕ ਹੋ ਜੋ ਸਾਡੇ ਪਿੰਡ ਪਹੁੰਚੇ ਹੋ। ਇਸ ਮੌਕੇ ਬੋਲਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਂ ਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੈਂ ਆਪ ਸਭ ਦਾ ਤਹਿ ਦਿਲੋਂ ਧੰਨਵਾਦ ਕਰਦਾਂ ਹਾਂ ਕਿ ਤੁਸੀਂ ਆਮ ਆਦਮੀ ਪਾਰਟੀ 'ਤੇ ਵਿਸ਼ਵਾਸ ਕਰਦੇ ਮੈਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਣਾ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਤੁਹਾਡੇ ਵਿਸ਼ਵਾਸ ਨੂੰ ਕਦੇ ਵੀ
ਟੁੱਟਣ ਨਹੀਂ ਦੇਵਾਂਗਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹਲਕਾ ਵਿਧਾਇਕ ਨੂੰ ਪਿੰਡ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ ਜਿਸ 'ਤੇ ਹਲਕਾ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਜੋ ਵੀ ਪਿੰਡ ਦੇ ਕੰਮ ਹਨ ਉਨ੍ਹਾਂ ਦੀ ਲਿਸਟ ਬਣਾਕੇ ਮੈਨੂੰ ਦਿੱਤੀ ਜਾਵੇ ਪਿੰਡ ਦੇ ਸਾਰੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ। ਇਸ ਮੌਕੇ ਉੱਘੇ ਸਮਾਜ ਸੇਵੀ ਡਾ. ਹਰਜਿੰਦਰ ਸਿੰਘ ਜੱਜ ਘੁਮਾਣ, ਸਾਬਕਾ
ਸਰਪੰਚ ਹਰਬੰਸ ਸਿੰਘ ਘੁਮਾਣ, ਸਾਬਕਾ ਸਰਪੰਚ ਭਜਨ ਸਿੰਘ ਪੰਡੋਰੀ, ਅਮ੍ਰਿਤਪਾਲ ਸਿੰਘ ਸੋਹੀ,ਪ੍ਰਧਾਨ ਪਰਲੋਕ ਸਿੰਘ, ਡਾ ਰਣਧੀਰ ਸਿੰਘ ਪੰਡੋਰੀ, ਸਰਬਜੀਤ ਸਿੰਘ ਕਲਸੀ, ਸੁੱਚਾ ਸਿੰਘ ਸਰਪੰਚ, ਸੀਤਲ ਸਿੰਘ, ਸੁਲੱਖਣ ਸਿੰਘ, ਸ਼ਵਿੰਦਰ ਸਿੰਘ, ਬਲਜੀਤ ਸਿੰਘ ਪੰਡੋਰੀ, ਪੂਰਨ ਸਿੰਘ ਯੂ ਐਸ਼ ਏ, ਚਰਨਜੀਤ ਸਿੰਘ, ਬਲਦੇਵ ਸਿੰਘ, ਹਨੀ ਸੁਕਾਲਾ, ਰਘੂਬੀਰ ਸਿੰਘ, ਲਖਬੀਰ ਸਿੰਘ ਆਦਿ ਹਾਜ਼ਰ ਸਨ