ਸਿਮਰਨਜੀਤ ਸਿੰਘ ਬੈਂਸ 124 ਦਿਨ ਤੋਂ ਭਗੌੜੇ । ਪੁਲਿਸ ਹਜੇ ਵੀ ਖਾਲੀ ਹੱਥ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ 124 ਦਿਨਾਂ ਤੋਂ ਭਗੌੜੇ ਹਨ ਤੇ ਅਦਾਲਤ ਦੀ ਸਖ਼ਤੀ ਦੇ ਬਾਵਜੂਦ ਪੰਜਾਬ ਪੁਲਿਸ ਦੇ ਹਾਲੇ ਤੱਕ ਹੱਥ ਖਾਲੀ ਹਨ। ਸਾਬਕਾ ਵਿਧਾਇਕ ਬੈਂਸ ਨੇ ਦੋ ਜ਼ਮਾਨਤ ਅਰਜ਼ੀਆਂ ਲਾਈਆਂ ਸਨ ਤੇ ਉਹ ਦੋਵੇਂ ਹੀ ਹਾਈ ਕੋਰਟ ਨੇ ਖਾਰਜ ਕਰ ਦਿੱਤੀਆਂ।

ਦੱਸ ਦਈਏ ਕਿ 24 ਫਰਵਰੀ ਨੂੰ ਸਾਬਕਾ ਵਿਧਾਇਕ ਬੈਂਸ ਨੂੰ ਸਾਥੀਆਂ ਸਣੇ ਲੁਧਿਆਣਾ ਦੀ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਸੀ, ਜਿਸ ਮਗਰੋਂ ਉਹ ਕਦੇ-ਕਦੇ ਸੋਸ਼ਲ ਮੀਡੀਆ ’ਤੇ ਐਕਟਿਵ ਹੁੰਦੇ ਹਨ ਪਰ ਆਪਣੇ ਘਰੋਂ ਤੇ ਦਫ਼ਤਰ ਵਿੱਚੋਂ ਫ਼ਰਾਰ ਚੱਲ ਰਹੇ ਹਨ। ਸਾਬਕਾ ਵਿਧਾਇਕ ਬੈਂਸ, ਉਨ੍ਹਾਂ ਦਾ ਭਰਾ, ਪੀਏ ਤੇ ਹੋਰਨਾਂ ਕਈ ਵਿਅਕਤੀਆਂ ’ਤੇ ਕੇਸ ਦਰਜ ਕਰਵਾਉਣ ਵਾਲੀ ਪੀੜਤ ਔਰਤ ਲਗਾਤਾਰ ਹਾਲੇ ਵੀ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਪ੍ਰਦਰਸ਼ਨ ਕਰਦੀ ਹੈ।ea4d14d9987407c0065c063ae2c998f9_original.webp