ਸਿੱਧੂ ਮੂਸੇ ਵਾਲਾ ਕਤਲ ਕਾਂਡ ਨੂੰ ਹੋਇਆ ਇੱਕ ਮਹੀਨਾ, ਪੁਲਿਸ ਹਜੇ ਵੀ ਸਾਰੇ ਦੋਸ਼ੀਆਂ ਨੂੰ ਫੜਨ ਚ ਨਾਕਾਮ

ਸਿੱਧੂ ਮੂਸੇ ਵਾਲਾ ਕਤਲ ਕਾਂਡ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ, ਪੁਲਿਸ ਹਜੇ ਵੀ ਸਾਰੇ ਦੋਸ਼ੀਆਂ ਨੂੰ ਫੜਨ ਚ ਅਸਫਲ ਰਹੀ ਹੈ । ਪੁਲਿਸ ਦਾ ਮੰਨਣਾ ਹੈ ਕਿ ਇਸ ਕੇਸ ਦਾ ਮਾਸਟਰ ਮਾਇੰਡ ਲਾਰੈਂਸ ਬਿਸ਼ਨੋਈ ਹੀ ਹੈ। ਅੰਮ੍ਰਿਤਸਰ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਦੇ ਰਿਮਾਂਡ ਤੇ ਭੇਜਿਆ ਗਿਆ ਹੈ। ਲਾਰੈਂਸ ਬਿਸ਼ਨੋਈ ਨੂੰ ਇਕ ਵਾਰ ਫਿਰ ਖਰੜ ਸੀ ਏ ਆਈ ਸਟਾਫ ਲਿਆਂਦਾ ਗਿਆ ਹੈ।