ਪਲਾਸਟਿਕ ਦੀ ਵਰਤੋਂ ਖਿਲਾਫ 5 ਅਗਸਤ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ

in #social2 years ago

ਪਲਾਸਟਿਕ ਦੀ ਵਰਤੋਂ ਖਿਲਾਫ 5 ਅਗਸਤ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ

ਸਿੱਖਿਆ ਤੇ ਵਾਤਾਵਰਣ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਲਾਸਟਿਕ ਦੀ ਵਰਤੋ ਖਿਲਾਫ 5 ਅਗਸਤ ਤੋ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਅੱਜ ਪੰਜਾਬ ਭਵਨ ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਮੀ...ਸਿੰਘ ਛਿੱਬਰ, ਚੰਡੀਗੜ੍ਹ : ਉਚੇਰੀ ਸਿੱਖਿਆ ਤੇ ਵਾਤਾਵਰਣ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਲਾਸਟਿਕ ਦੀ ਵਰਤੋਂ ਖਿਲਾਫ 5 ਅਗਸਤ ਤੋ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਅੱਜ ਪੰਜਾਬ ਭਵਨ ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਦੇ ਲੋਕ ਵਾਤਾਵਰਣ ਨੂੰ ਲੈ ਕੇ ਜਾਗਰੂਕ ਹੋ ਰਹੇ ਹਨ।
ਉਹਨਾਂ ਕਿਹਾ ਕਿ ਵਾਤਾਵਰਣ ਦੂਸ਼ਿਤ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਦੇਸ਼ ਨਾਲੋ ਵੱਧ ਜ਼ਿੰਮੇਵਾਰੀ ਬਣਦੀ ਹੈ। ਪਲਾਸਟਿਕ ਦੀ ਵਰਤੋਂ ਖਿਲਾਫ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ 5 ਅਗਸਤ ਨੂੰ ਧੂਰੀ ਵਿਖੇ ਰਾਜ ਪੱਧਰੀ ਸਮਾਗਮ ਤਹਿਤ ਸੂਬਾ ਵਾਸੀਆਂ ਲਿਫਾਫਿਆਂ ਅਤੇ ਇਕਹਿਰੀ ਵਰਤੋਂ ਵਾਲੀ ਪਲਾਸਟਿਕ ਦੀ ਪੂਰਨ ਪਾਬੰਦੀ ਦਾ ਸੱਦਾ ਦੇਣਗੇ। ਉਹਨਾਂ ਕਿਹਾ ਕਿ ਅਸੀਂ ਉਦਯੋਗ ਦੀ ਤਰੱਕੀ ਚਾਹੁੰਦੇ ਹੈ ਪਰ ਵਾਤਾਵਰਣ ਨੂੰ ਬਚਾਊਣਾ ਵੀ ਹੈ। 5 ਅਗਸਤ ਤੋ ਪਲਾਸਟਿਕ ਦੀ ਵਰਤੋ ਨੂੰ ਬੰਦ ਕੀਤਾ ਜਾਵੇਗੀ।