ਕੋਟਕਪੂਰਾ ਗੋਲੀਕਾਂਡ ਮਾਮਲੇ 'ਚ SIT ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ

in #sukhbirbada2 years ago

ਚੰਡੀਗੜ੍ਹ- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਏ। ਐਸਆਈਟੀ ਨੇ ਲਗਭਗ 6 ਘੰਟੇ ਸੁਖਬੀਰ ਬਾਦਲ ਤੋਂ ਸਵਾਲ ਕੀਤੇ। ਅੱਜ ਸਵੇਰੇ 11 ਵਜੇ ਸੁਖਬੀਰ ਸਿੰਘ ਬਾਦਲ ਐਸਆਈਟੀ ਦੇ ਦਫਤਰ ਪੁੱਜੇ ਸਨ।ਇਸ ਮਗਰੋ ਸੁਖਬੀਰ ਬਾਦਲ ਨੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੇ ਨਾਂ ਉਤੇ ਬਦਲਾਖੋਰੀ ਕੀਤੀ ਜਾ ਰਹੀ ਹੈ। ਉਨ੍ਹਾਂ 'ਆਪ' ਸਰਕਾਰ 'ਤੇ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਬੇਅਦਬੀ ਦੀਆਂ ਘਟਨਾਵਾਂ ਦੇ ਮੁੱਦੇ 'ਤੇ ਸਿਆਸਤ ਕਰਨ ਦਾ ਦੋਸ਼ ਲਾਇਆ। ਸੁਖਬੀਰ ਨੇ ਕਿਹਾ ਮੈਂ ਐਸਆਈਟੀ ਨੂੰ ਕਿਹਾ ਹੈ ਭਾਵੇਂ ਮੈਨੂੰ 100 ਵਾਰ ਬੁਲਾ ਲਓ, ਮੈਂ ਆਉਣ ਨੂੰ ਤਿਆਰ ਹਾਂ ਪਰ ਦੋਸ਼ੀ ਫੜੇ ਜਾਣ। ਸੁਖਬੀਰ ਨੇ ਕਿਹਾ ਜਿੰਨਾਂ ਦਾ ਦਿਲ ਸਾਫ ਹੋਵੇ, ਉਸਨੂੰ ਡਰਣ ਦੀ ਲੋੜ ਨਹੀਂ ਹੁੰਦੀ। ਬਿਕਰਮ ਮਜੀਠਿਆ ਉਤੇ ਵੀ ਇਨ੍ਹਾਂ ਨੇ ਝੂਠਾ ਕੇਸ ਪਾਇਆ ਸੀ, ਹਾਈਕੋਰਟ ਨੇ ਉਨ੍ਹਾਂ ਨੂੰ ਝਾੜ ਪਾਈ ਸੀ।ਦੱਸ ਦਈਏ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿੱਚ ਸਿੱਖਾਂ ਦੇ ਪਵਿੱਤਰ ਗ੍ਰੰਥ ਦੇ ਪਾਟੇ ਹੋਏ ਅੰਗੇ ਮਿਲੇ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਹੋਏ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ। ਇਸ ਵਿੱਚ ਦੋ ਵਿਅਕਤੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਮਾਰੇ ਗਏ ਸਨ। ਇਸ ਸਬੰਧੀ ਪੰਜਾਬ ਪੁਲੀਸ ਦੀਆਂ ਦੋ ਐਸਆਈਟੀ, ਦੋ ਕਮਿਸ਼ਨ ਅਤੇ ਸੀਬੀਆਈ ਨੇ ਜਾਂਚ ਕੀਤੀ।

sukhbir-singh-badal.jpg