ਸ਼ਾਂਤਮਈ ਹੋ ਨਿਬੜੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਲਾਨਾ ਪ੍ਰੀਖਿਆਵਾਂ

in #tarntaran2 years ago

IMG-20220523-WA0021.jpg

ਨਿਰੀਖਣ ਟੀਮਾਂ ਦਾ ਰਿਹਾ ਵਡਮੁੱਲਾ ਯੋਗਦਾਨ

ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿਚ ਕਰਵਾਈ ਜਾ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਅੱਜ ਸ਼ਾਂਤਮਈ ਮਾਹੌਲ ਵਿਚ ਸੰਪੰਨ ਹੋਈਆਂ । ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਹਰਭਗਵੰਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਨੇ ਦੱਸਿਆ ਕਿ ਇਹਨਾਂ ਪ੍ਰੀਖਿਆਵਾਂ ਲਈ ਜ਼ਿਲ੍ਹਾ ਤਰਨ ਤਾਰਨ ਵਿਚ 132 ਪ੍ਰੀਖਿਆ ਕੇਂਦਰ ਬਣਾਏ ਗਏ ਸਨ । ਇਹਨਾਂ ਪ੍ਰੀਖਿਆਵਾਂ ਨੂੰ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਵੱਲੋਂ 12 ਨਿਰੀਖਣ ਟੀਮਾਂ ਦਾ ਗਠਨ ਕੀਤਾ ਗਿਆ ਸੀ । ਜਿੰਨਾ ਨੇ ਇਹਨਾਂ ਪ੍ਰੀਖਿਆਵਾਂ ਦੌਰਾਨ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿੱਚ ਜਾ ਕੇ ਨਾ ਸਿਰਫ ਵਿਦਿਆਰਥੀਆਂ ਦਾ ਮਨੋਬਲ ਵਧਾਇਆ ਸਗੋਂ ਇਹਨਾਂ ਪ੍ਰੀਖਿਆਵਾਂ ਨੂੰ ਸ਼ਾਂਤਮਈ ਮਾਹੌਲ ਵਿਚ ਨੇਪਰੇ ਚਾੜ੍ਹਨ ਲਈ ਅਹਿਮ ਭੂਮਿਕਾ ਨਿਭਾਈ। ਇਸ ਸਬੰਧੀ ਗੱਲਬਾਤ ਕਰਦਿਆਂ ਟੀਮ ਇੰਚਾਰਜ ਪ੍ਰਿੰਸੀਪਲ ਸ੍ਰ ਗੁਰਦੀਪ ਸਿੰਘ ਜੀ ਨੇ ਦੱਸਿਆ ਕੀ ਅਧਿਆਪਕ ਸਹਿਬਾਨ ਨੇ ਕਰੋਨਾ ਦੀ ਭਿਆਨਕ ਮਹਾਂਮਾਰੀ ਤੋਂ ਬਾਅਦ ਵਿਦਿਆਰਥੀਆਂ ਨੂੰ ਮੁੜ ਲੀਹ ਤੇ ਲਿਆਉਣ ਲਈ ਦਿਨ ਰਾਤ ਇੱਕ ਕਰ ਦਿੱਤਾ ਅਤੇ ਉਸਦਾ ਨਤੀਜਾ ਇਹ ਰਿਹਾ ਕਿ ਵਿਦਿਆਰਥੀ ਇਹਨਾਂ ਪ੍ਰੀਖਿਆਵਾਂ ਵਿਚ ਪੂਰੀ ਤਰਾਂ ਆਤਮ ਵਿਸ਼ਵਾਸ ਨਾਲ ਭਰੇ ਨਜ਼ਰ ਆਏ । ਪ੍ਰਿੰਸੀਪਲ ਸ੍ਰ ਗੁਰਦੀਪ ਸਿੰਘ ਜੀ ਨੇ ਦੱਸਿਆ ਕਿ ਸਾਡਾ ਮੁੱਖ ਮਕਸਦ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਦੇ ਨਾਲ ਨਾਲ ਅਜਿਹੇ ਮਾਹੌਲ ਦੀ ਸਿਰਜਣਾ ਕਰਨਾ ਹੈ ਜਿਸ ਨਾਲ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਹੋਰ ਉੱਜਲਾ ਹੋ ਸਕੇ । ਅੱਜ ਪ੍ਰੀਖਿਆ ਸਮਾਪਤੀ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਜੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਸ੍ਰ ਜਗਵਿੰਦਰ ਸਿੰਘ, ਪ੍ਰਿੰਸੀਪਲ ਸ੍ਰ ਗੁਰਦੀਪ ਸਿੰਘ, ਸ੍ਰੀ ਸੁਰਿੰਦਰ ਕੁਮਾਰ ਇੰਚਾਰਜ ਸਿੱਖਿਆ ਸੁਧਾਰ ਟੀਮ, ਪ੍ਰਿੰਸੀਪਲ ਸ੍ਰ ਸੁਖਮੰਦਰ ਸਿੰਘ, ਪ੍ਰਿੰਸੀਪਲ ਸ੍ਰ ਹਰਬੰਸ ਸਿੰਘ ਘਰਿਆਲਾ ਕੰਨਿਆ, ਪ੍ਰਿੰਸੀਪਲ ਸ੍ਰੀ ਦਲੀਪ ਕੁਮਾਰ ਪੱਟੀ ਕੰਨਿਆ, ਪ੍ਰਿੰਸੀਪਲ ਸ੍ਰੀਮਤੀ ਜੀਵਨ ਜਯੋਤੀ ਚਾਵਲਾ, ਬਾਠ, ਪ੍ਰਿੰਸੀਪਲ ਸ੍ਰ ਪਰਮਿੰਦਰ ਸਿੰਘ ਮਾੜੀਮੇਘਾ, ਪ੍ਰਿੰਸੀਪਲ ਸ੍ਰੀਮਤੀ ਪੁਸ਼ਪਿੰਦਰ ਕੌਰ ਏਕਲਗੱਡਾ, ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਚੋਹਲਾ ਸਾਹਿਬ ਕੰਨਿਆ ਅਤੇ ਸਮੂਹ ਕੇਂਦਰ ਕੰਟਰੋਲਰ ਅਤੇ ਪ੍ਰੀਖਿਆ ਅਮਲੇ ਦਾ ਪ੍ਰੀਖਿਆਵਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ ।