ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਸੜਕ ਹਾਦਸੇ 'ਚ ਮੌਤ
ਟਾਟਾ ਸੰਨਜ਼ (Tata Sons) ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ (Cyrus Mistry) ਦੀ ਮੁੰਬਈ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਇਹ ਜਾਣਕਾਰੀ ਦਿੱਤੀ ਹੈ।
ਹਾਦਸੇ ਦੌਰਾਨ ਕਾਰ ਵਿੱਚ 4 ਜਣੇ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ 2 ਗੰਭੀਰ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।