ਪੰਜਾਬ ਸਣੇ ਗੁਆਂਢੀ ਸੂਬਿਆਂ ਵਿਚ ਅਗਲੇ ਤਿੰਨ ਦਿਨ ਤੱਕ ਜਾਰੀ ਰਹੇਗੀ ਬਾਰਸ਼

in #weather2 years ago

9c.jpgਉੱਤਰ-ਪੂਰਬ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਫਿਰ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਇਸੇ ਸਿਲਸਿਲੇ ਵਿੱਚ ਮੇਘਾਲਿਆ ਦੇ ਮੌਸਿਨਰਾਮ ਵਿੱਚ 24 ਘੰਟਿਆਂ ਵਿੱਚ 1003.6 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਚੇਰਾਪੁੰਜੀ ਵਿੱਚ ਸ਼ੁੱਕਰਵਾਰ ਨੂੰ 972 ਮਿਲੀਮੀਟਰ ਮੀਂਹ ਪਿਆ।

ਆਈਐਮਡੀ ਦੀ ਰਿਪੋਰਟ ਅਨੁਸਾਰ 16 ਜੂਨ 1995 ਨੂੰ ਚੇਰਾਪੁੰਜੀ ਵਿੱਚ 1563 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਆਈਐਮਡੀ ਦੇ ਪਿਛਲੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਮੌਸਿਨਰਾਮ ਵਿੱਚ ਸ਼ੁੱਕਰਵਾਰ ਨੂੰ ਹੋਈ ਬਾਰਿਸ਼ ਨੇ ਜੂਨ ਵਿੱਚ 83 ਸਾਲ ਪਹਿਲਾਂ ਰਿਕਾਰਡ ਕੀਤੇ ਗਏ ਸਭ ਤੋਂ ਵੱਧ ਮੀਂਹ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਚਿਤ ਕੀਤਾ ਹੈ ਕਿ ਅਗਲੇ 5 ਦਿਨਾਂ ਦੌਰਾਨ ਬਿਹਾਰ, ਪੰਜਾਬ, ਝਾਰਖੰਡ, ਉੜੀਸਾ ਅਤੇ ਗੰਗਾ ਪੱਛਮੀ ਬੰਗਾਲ ਵਿੱਚ ਗਰਜ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।