ਮੌਸਮ ਵਿਭਾਗ ਦੀ ਚੇਤਾਵਨੀ, 15 ਜੂਨ ਤੱਕ ਆਸਮਾਨ ਤੋਂ ਵਰ੍ਹੇਗੀ ਅੱਗ

in #weather2 years ago

material-handling-solutions-tips-to-prepare-for-extreme-summer-weather-e1597072969622.jpgਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ-ਐਨਸੀਆਰ ਤੇ ਉੱਤਰ ਪੱਛਮੀ ਭਾਰਤ ਦੇ ਹੋਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹਫਤੇ ਦੇ ਅੰਤ ਵਿੱਚ ਕੁਝ ਡਿਗਰੀ ਹੇਠਾਂ ਆ ਜਾਵੇਗਾ

ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ-ਐਨਸੀਆਰ ਤੇ ਉੱਤਰ ਪੱਛਮੀ ਭਾਰਤ ਦੇ ਹੋਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹਫਤੇ ਦੇ ਅੰਤ ਵਿੱਚ ਕੁਝ ਡਿਗਰੀ ਹੇਠਾਂ ਆ ਜਾਵੇਗਾ ਪਰ 15 ਜੂਨ ਤੱਕ ਕੋਈ ਵੱਡੀ ਰਾਹਤ ਦੀ ਸੰਭਾਵਨਾ ਨਹੀਂ। ਵਿਭਾਗ ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ 11-12 ਜੂਨ ਨੂੰ ਤਾਪਮਾਨ ਕੁਝ ਘਟੇਗਾ ਪਰ 15 ਜੂਨ ਤੱਕ ਵੱਡੀ ਰਾਹਤ ਦੀ ਉਮੀਦ ਨਹੀਂ ਹੈ। ਹਫਤੇ ਦੇ ਅੰਤ ਤੱਕ ਬੱਦਲ ਛਾਏ ਰਹਿਣਗੇ ਪਰ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ ਦਿਨੀਂ ਤਾਪਮਾਨ 40 ਡਿਗਰੀ ਸੈਲਸੀਅਸ ਤੋਂ 43 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਗੋਆ ਤੇ ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਕੁਝ ਹੋਰ ਹਿੱਸਿਆਂ ਵਿੱਚ ਮੌਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।