ਮੁੱਖ ਮੰਤਰੀ ਮਾਨ ਵੱਲੋਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2022 ਦੇ ਖਰੜੇ ਨੂੰ ਪ੍ਰਵਾਨਗੀ

in #wortheum2 years ago

ਚੰਡੀਗੜ੍ਹ: CM Mann Approve Udyogik and wapar vikas neeti 2022: ਸੂਬੇ ਨੂੰ ਪ੍ਰਗਤੀਸ਼ੀਲ, ਨਵੀਨਤਮ ਅਤੇ ਟਿਕਾਊ ਉਦਯੋਗਿਕ ਤੇ ਕਾਰੋਬਾਰੀ ਵਾਤਾਵਰਣ ਪ੍ਰਣਾਲੀ ਰਾਹੀਂ ਵਪਾਰ ਲਈ ਸਭ ਤੋਂ ਤਰਜੀਹੀ ਸਥਾਨ ਵਜੋਂ ਉਭਾਰਨ ਦੀ ਦੂਰਦ੍ਰਿਸ਼ਟੀ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ‘ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2022’ ਦੇ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫਾਈਲ ਨੂੰ ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਮਨਜ਼ੂਰੀ ਦੇ ਦਿੱਤੀ।

ਮੁੱਖ ਮੰਤਰੀ ਨੇ ਉਦਯੋਗ ਵਿਭਾਗ ਨੂੰ ਵੈਬਸਾਈਟ www.pbindustries.gov.in 'ਤੇ ਇਹ ਨੀਤੀ ਅਪਲੋਡ ਕਰਕੇ ਉਦਯੋਗਿਕ ਭਾਈਚਾਰੇ ਦੇ ਸੁਝਾਅ ਮੰਗਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਲਿਸੀ ਸਬੰਧੀ ਸੁਝਾਅ suggestions.ind@punjab.gov.in 'ਤੇ ਈ-ਮੇਲ ਰਾਹੀਂ ਭੇਜੇ ਜਾ ਸਕਦੇ ਹਨ ਅਤੇ ਪੋਰਟਲ 'ਤੇ ਵੀ ਪਾਏ ਜਾ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਨੀਤੀ ਦਾ ਖਰੜਾ ਹਰ ਪਹਿਲੂ ਨੂੰ ਵਿਚਾਰ ਕੇ ਤਿਆਰ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਸਨਅਤਾਂ ਨੂੰ ਹੁਨਰਮੰਦ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਦੀ ਸਹੂਲਤ ਦੇਵੇਗੀ, ‘ਗਲੋਬਲ ਵੈਲਿਊ ਚੇਨ’ ਨੂੰ ਅੱਗੇ ਵਧਾਉਣ ਦੇ ਮੌਕੇ ਪੈਦਾ ਕਰੇਗੀ ਅਤੇ ਆਲਮੀ ਪੱਧਰ ਉਤੇ ਪਹੁੰਚਣ ਲਈ ਸੂਬੇ ਦੇ ਪ੍ਰੋਗਰਾਮਾਂ ਅਤੇ ਕੇਂਦਰੀ ਸਕੀਮਾਂ ਵਿਚਕਾਰ ਤਾਲਮੇਲ ਪੈਦਾ ਕਰੇਗੀ। ਇਹ ਨੀਤੀ ਪੰਜ ਸਾਲਾਂ ਵਿੱਚ 5 ਲੱਖ ਕਰੋੜ ਦਾ ਨਿਵੇਸ਼, ਜੀ.ਐਸ.ਡੀ.ਪੀ. ਵਿੱਚ ਸੈਕੰਡਰੀ ਸੈਕਟਰ ਦਾ ਹਿੱਸਾ ਵਧਾ ਕੇ 30 ਫੀਸਦੀ ਅਤੇ ਤੀਜੇ ਖੇਤਰ ਦਾ 62 ਫੀਸਦੀ ਕਰਨ ਅਤੇ ਹੁਨਰ ਦੇ ਜ਼ਰੀਏ ਨੌਜਵਾਨਾਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣ ਅਤੇ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਵਧਾਉਣ ਵਿਚ ਵੀ ਸਹਾਈ ਹੋਵੇਗੀ।download.jpg