ਉਪ ਰਾਸ਼ਟਰਪਤੀ ਲਈ ਚੋਣ ਅੱਜ, ਧਨਖੜ ਤੇ ਮਾਰਗਰੇਟ ਅਲਵਾ ਵਿਚ ਮੁਕਾਬਲਾ

in #wortheum2 years ago

ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਅੱਜ ਸ਼ਨਿਚਰਵਾਰ ਨੂੰ 788 ਸੰਸਦ ਮੈਂਬਰਾਂ ਵੱਲੋਂ ਵੋਟਾਂ ਪਾਈਆਂ ਜਾਣਗੀਆਂ। ਇਸ ਅਹੁਦੇ ’ਤੇ ਚੋਣ ਲਈ ਐੱਨਡੀਏ ਉਮੀਦਵਾਰ ਜਗਦੀਪ ਧਨਖੜ ਅਤੇ ਵਿਰੋਧੀ ਧਿਰ ਦੀ ਮਾਰਗਰੇਟ ਅਲਵਾ ਵਿਚਕਾਰ ਮੁਕਾਬਲਾ ਹੈ।
ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਧਨਖੜ ਦੇ ਆਸਾਨੀ ਨਾਲ ਚੋਣ ਜਿੱਤਣ ਦੀ ਸੰਭਾਵਨਾ ਹੈ। ਉਧਰ, ਟੀਆਰਐੱਸ ਨੇ ਮਾਰਗਰੇਟ ਅਲਵਾ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਪੋਲਿੰਗ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਹੋਵੇਗੀ।