ਪੰਜਾਬ ਸਣੇ ਇਨ੍ਹਾਂ 5 ਰਾਜਾਂ 'ਚ ਅਗਲੇ 3 ਦਿਨਾਂ ਤੱਕ ਭਾਰੀ ਬਾਰਸ਼ ਦੀ ਚਿਤਾਵਨੀ..

in #wortheum2 years ago

ਮਹਾਰਾਸ਼ਟਰ ਅਤੇ ਗੁਜਰਾਤ ਵਿਚ ਭਾਰੀ ਬਾਰਸ਼ ਤੋਂ ਬਾਅਦ ਬੱਦਲ ਹੁਣ ਉੱਤਰੀ ਭਾਰਤ 'ਤੇ ਬਰਸਾਤ ਲਈ ਤਿਆਰ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਉੱਤਰ ਪ੍ਰਦੇਸ਼ 'ਚ ਵੀ ਇਸ ਦੌਰਾਨ ਕੁਝ ਥਾਵਾਂ 'ਤੇ ਬਾਰਿਸ਼ ਹੋਵੇਗੀ। ਇਸ ਤੋਂ ਬਾਅਦ ਬਾਰਸ਼ ਵਿਚ ਹੋਰ ਤੇਜ਼ੀ ਆਵੇਗੀ। ਆਈਐਮਡੀ ਨੇ 16 ਜੁਲਾਈ ਨੂੰ ਹਿਮਾਚਲ, 17 ਜੁਲਾਈ ਨੂੰ ਰਾਜਸਥਾਨ, 19 ਜੁਲਾਈ ਤੱਕ ਪੰਜਾਬ ਅਤੇ ਹਰਿਆਣਾ, 16 ਅਤੇ 17 ਜੁਲਾਈ ਨੂੰ ਉੱਤਰਾਖੰਡ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।