Eਸਿੱਖਾਂ ਨੂੰ ਜਹਾਜ਼ 'ਚ ਕਿਰਪਾਨ ਦੀ ਇਜਾਜ਼ਤ, ਸੁਪਰੀਮ ਕੋਰਟ ਨੇ ਖਾਰਜ ਕੀਤੀ ਹਿੰਦੂ ਸੈਨਾ ਦੀ ਪਟੀਸ਼ਨ

in #wortheum2 years ago

,ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਉਰਿਟੀ ਵੱਲੋਂ ਘਰੇਲੂ ਉਡਾਣਾਂ ਵਿਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫੈਸਲੇ ਨੂੰ ਹਿੰਦੂ ਸੈਨਾ ਵੱਲੋਂ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਜਸਟਿਸ ਐੱਸ ਅਬਦੁੱਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਅਰਜ਼ੀਕਾਰ ਜਥੇਬੰਦੀ ਨੂੰ ਸਬੰਧਤ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰਨ ਦੀ ਖੁੱਲ੍ਹ ਦੇ ਦਿੱਤੀ। ਇਸ ਤੋਂ ਬਾਅਦ ਜਥੇਬੰਦੀ ਨੇ ਪਟੀਸ਼ਨ ਵਾਪਸ ਲੈ ਲਈ। ਪਟੀਸ਼ਨਰ ਨੇ ਬਿਊਰੋ ਵੱਲੋਂ 4 ਮਾਰਚ, 2022 ਨੂੰ ਜਾਰੀ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ ਜਿਸ ’ਚ ਕਿਹਾ ਗਿਆ ਸੀ ਕਿ ਸਿੱਖ ਯਾਤਰੀ ਘਰੇਲੂ ਉਡਾਣਾਂ ’ਚ ਕਿਰਪਾਨ ਨਾਲ ਸਫ਼ਰ ਕਰ ਸਕਦੇ ਹਨ ਅਤੇ ਕਿਰਪਾਨ ਦੇ ਬਲੇਡ ਦੀ ਲੰਬਾਈ 6 ਇੰਚ ਤੋਂ ਵੱਧ ਅਤੇ ਇਸ ਦੀ ਕੁੱਲ ਲੰਬਾਈ 9 ਇੰਚ ਤੋਂ ਵੱਧ ਨਹੀਂ ਹੋਣੀ ਚਾਹੀਦੀ।

Sort:  

https://wortheum.news/@kunalagrawal#
👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻
Sir/Ma'am please follow me and like my post.