ਸੰਗਰੂਰ 'ਚ ਲੱਗੇ CM ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਪੋਸਟਰ, ਲਿਖਿਆ- 'ਸਾਡੀ ਭੈਣ ਬਣੇਗੀ ਸੰਗਰੂਰ ਦੀ MP'

in #wortheum2 years ago

ਕੀ ਸੀਐਮ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਹੋਵੇਗੀ ਸੰਗਰੂਰ ਤੋਂ ਆਪ ਉਮੀਦਵਾਰ ? ਸੰਗਰੂਰ ਸ਼ਹਿਰ ਵਿੱਚ ਲੱਗੇ ਪੋਸਟਰਾਂ ਨਾਲ ਨਵੀਂ ਚਰਚਾ ਛਿੜੀ ਹੈ। ਪੋਸਟਰਾਂ ਤੇ ਲਿਖਿਆ ਹੋਇਆ- ਸਾਡੀ ਭੈਣ ਬਣੇਗੀ MP। ਫੋਟੋ ਤੇ ਭਗਵੰਤ ਮਾਨ ਤੇ ਕੇਜਰੀਵਾਲ ਦੀ ਵੀ ਲੱਗੀ ਹੋਈ ਹੈ।ਸੰਗਰੂਰ ਸ਼ਹਿਰ ਵਿੱਚ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਮਾਨ ਬਾਰੇ ਲੱਗੇ ਪੋਸਟਰਾਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਅਸਲ ਵਿੱਚ ਇੰਨਾਂ ਪੋਸਟਰਾਂ 'ਤੇ ਲਿਖਿਆ ਹੈ ਕਿ 'ਸਾਡੀ ਭੈਣ ਬਣੇਗੀ ਸੰਗਰੂਰ ਤੋਂ ਐਮ.ਪੀ'। ਪੋਸਟਰਾਂ 'ਤੇ ਲਿਖਿਆ ਹੈ ਕਿ ਇਹ ਪੋਸਟਰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਲਗਾਏ ਹਨ। ਕੀ ਸੀਐਮ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਹੋਵੇਗੀ ਸੰਗਰੂਰ ਤੋਂ ਆਪ ਉਮੀਦਵਾਰ ? ਸੰਗਰੂਰ ਸ਼ਹਿਰ ਵਿੱਚ ਲੱਗੇ ਪੋਸਟਰਾਂ ਨਾਲ ਨਵੀਂ ਚਰਚਾ ਛਿੜੀ ਹੈ। ਪੋਸਟਰਾਂ ਤੇ ਲਿਖਿਆ ਹੋਇਆ- ਸਾਡੀ ਭੈਣ ਬਣੇਗੀ MP। ਇਸ ਪੋਸਟ 'ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਵੀ ਫੋਟੋ ਲੱਗੀ ਹੋਈ ਹੈ।ਦੱਸ ਦੇਈਏ ਕਿ ਸੰਗਰੂਰ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਮਾਨ ਆਮ ਆਦਮੀ ਪਾਰਟੀ ਤੋਂ ਚੋਣ ਲੜ ਸਕਦੀ ਹੈ ਪਰ ਅਜੇ ਤੱਕ ਆਮ ਆਦਮੀ ਪਾਰਟੀ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਪਰ ਸੰਗਰੂਰ ਦੇ ਬਰਨਾਲਾ ਚੌਂਕਾਂ ਵਿੱਚ ਪੋਸਟਰ ਲੱਗਣੇ ਸ਼ੁਰੂ ਹੋ ਗਏ ਹਨ।ਕਿਆਸ ਲਗਾਏ ਜਾ ਰਹੇ ਹਨ ਕਿ ਸੰਗਰੂਰ ਉਪ ਚੋਣ ਦੌਰਾਨ ਆਮ ਆਦਮੀ ਪਾਰਟੀ ਮਨਪ੍ਰੀਤ ਕੌਰ ਨੂੰ ਟਿਕਟ ਦੇ ਸਕਦੀ ਹੈ। ANI ਨੂੰ ਮਨਪ੍ਰੀਤ ਕੌਰ ਨੇ ਕਿਹਾ ਹੈ ਕਿ ਉਹ ਸਿਆਸਤ ਵਿੱਚ ਸਰਗਰਮ ਹੈ। ਕੌਰ ਨੇ ਇਹ ਵੀ ਕਿਹਾ ਕਿ ਉਹ ਲੋਕਾਂ ਨੂੰ ਮਿਲ ਰਹੀ ਹੈ ਅਤੇ ਪਾਰਟੀ ਦਾ ਹਰ ਫੈਸਲਾ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ।
ਸੰਗਰੂਰ ਵਿੱਚ ਭਗਵੰਤ ਮਾਨ ਦੀ ਚੋਣ ਪ੍ਰਚਾਰ ਦੀ ਕਮਾਨ ਮਨਪ੍ਰੀਤ ਕੌਰ ਸੰਭਾਲੀ ਸੀ। ਸੰਗਰੂਰ ਲੋਕ ਸਭਾ ਹਲਕਾ ਭਗਵੰਤ ਮਾਨ ਦਾ ਗੜ੍ਹ ਰਿਹਾ ਹੈ। ਇਸ ਸੀਟ ਤੋਂ ਭਗਵੰਤ ਮਾਨ ਦੋ ਵਾਰ ਚੋਣ ਜਿੱਤਣ ਵਿਚ ਕਾਮਯਾਬ ਰਹੀ ਹੈ। ਇੰਨਾ ਹੀ ਨਹੀਂ 2019 'ਚ ਉਹ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਜਿੱਤਣ ਵਾਲੇ ਇਕਲੌਤੇ ਸੰਸਦ ਮੈਂਬਰ ਬਣੇ।ਸੰਗਰੂਰ ਲੋਕ ਸਭਾ ਸੀਟ ਲਈ ਹਾਈ ਪ੍ਰੋਫਾਈਲ ਜ਼ਿਮਨੀ ਚੋਣ ਹੋਣ ਦੀ ਸੰਭਾਵਨਾ ਵਧਦੀ ਜਾ ਰਹੀ ਹੈ। ਹਾਲ ਹੀ 'ਚ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਦੇ ਵੀ ਸੰਗਰੂਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਲੜਨ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।

ਸੰਗਰੂਰ ਲੋਕਸਭਾ ਜ਼ਿਮਨੀ ਚੋਣ (Sangrur bypoll) ਦਾ ਐਲਾਨ ਹੋ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ 23 ਜੂਨ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। 30 ਮਈ ਤੋਂ 6 ਜੂਨ ਤੱਕ ਭਰੀਆਂ ਨਾਮਜ਼ਦਗੀਆਂ ਜਾਣਗੀਆਂ। ਸੰਗਰੂਰ ਸੀਟ ਤੋਂ ਭਗਵੰਤ ਮਾਨ ਲੋਕ ਸਭਾ ਮੈਂਬਰ ਸਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵਿਧਾਇਕ ਦੀ ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਬਣਨ ਕਾਰਨ ਇਹ ਸੀਟ ਖਾਲੀ ਹੋ ਗਈ ਸੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤਣ ਤੋਂ ਬਾਅਦ ਜ਼ਿਮਨੀ ਚੋਣ ਕਰਵਾਉਣੀ ਪੈ ਰਹੀ ਹੈ। ਉਪ ਚੋਣ ਲਈ ਗਜ਼ਟ ਨੋਟੀਫਿਕੇਸ਼ਨ 30 ਮਈ ਨੂੰ ਜਾਰੀ ਕੀਤਾ ਜਾਵੇਗਾ, ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 6 ਜੂਨ, ਕਾਗਜ਼ਾਂ ਦੀ ਪੜਤਾਲ 7 ਜੂਨ ਅਤੇ ਕਾਗਜ਼ ਵਾਪਸ ਲੈਣ ਦੀ ਆਖਰੀ ਮਿਤੀ 9 ਜੂਨ ਹੈ। ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾIMG_20220527_085532.jpg