ਮੀਂਹ ਪੈਣ ਦੀ ਭਵਿੱਖਬਾਣੀ ਪੰਜਾਬ ਵਿੱਚ ਕਈ ਥਾਂਵਾਂ 'ਤੇ ਹੋਈ

in #wortheum2 years ago

ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਅਤੇ ਨੀਵੇਂ ਪੱਧਰ ਦੀਆਂ ਪੂਰਬੀ ਹਵਾਵਾਂ ਕਾਰਨ 16-18 ਜੂਨ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਵਿਆਪਕ ਮੀਂਹ ਪੈ ਸਕਦਾ ਹੈ।

ਚੰਡੀਗੜ੍ਹ : ਪੰਜਾਬ ਦੇ ਕੁਝ ਹਿੱਸਿਆਂ ਵਿੱਚ ਵੀਰਵਾਰ ਤੜਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਇਸਦੇ ਨਾਲ ਹੀ ਚੰਡੀਗੜ੍ਹ ਅੱਜ ਸਵੇਰੇ ਬਾਰਿਸ਼ ਹੋਈ ਹੈ। ਮੀਂਹ ਕਾਰਨ ਤਾਪਮਾਨ ਹੇਠਾਂ ਆਇਆ ਹੈ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਕਾਰਨ ਦੇਸ਼ ਦੇ ਕਈ ਸੂਬਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਰਾਜਧਾਨੀ ਦਿੱਲੀ ਅਤੇ ਐਨਸੀਆਰ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਹੋਈ ਹੈ।
ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਅਤੇ ਨੀਵੇਂ ਪੱਧਰ ਦੀਆਂ ਪੂਰਬੀ ਹਵਾਵਾਂ ਕਾਰਨ 16-18 ਜੂਨ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਵਿਆਪਕ ਮੀਂਹ ਪੈ ਸਕਦਾ ਹੈ।
ਆਈਐਮਡੀ ਨੇ 17 ਜੂਨ ਨੂੰ ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਆਈਐਮਡੀ ਨੇ ਟਵੀਟ ਕੀਤਾ ਕਿ ਅਗਲੇ 5 ਦਿਨਾਂ ਦੌਰਾਨ ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲਸੀਮਾ, ਕੇਰਲ, ਮਾਹੇ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 15 ਜੂਨ ਤੋਂ 17 ਜੂਨ ਤੱਕ ਤੇਲੰਗਾਨਾ ਵਿੱਚ, ਤਾਮਿਲਨਾਡੂ ਵਿੱਚ 15 ਜੂਨ ਤੋਂ 18 ਜੂਨ ਤੱਕ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਤੱਟਵਰਤੀ ਕਰਨਾਟਕ ਵਿੱਚ 16 ਜੂਨ ਤੋਂ 19 ਜੂਨ ਤੱਕ ਅਤੇ ਦੱਖਣੀ ਕੋਂਕਣ ਅਤੇ ਗੋਆ ਵਿੱਚ 18 ਜੂਨ ਤੋਂ 19 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।