ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ, ਹਸਪਤਾਲ ਵਿਚ ਦਾਖਲ

in #wortheum2 years ago

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਪਿੱਛੋਂ ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸੀਨੀਅਰ ਬਾਦਲ ਨੂੰ ਰਾਤ ਨੂੰ ਕਈ ਵਾਰ ਉਲਟੀਆਂ ਆਈਆਂ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ।90f.jpg