PM ਸੁਰੱਖਿਆ 'ਚ ਕੁਤਾਹੀ 'ਤੇ SC ਦੀ ਸਖਤ ਟਿੱਪਣੀ, ਕਿਹਾ- ਫਿਰੋਜ਼ਪੁਰ ਦਾ SSP ਡਿਊਟੀ ਨਿਭਾਉਣ 'ਚ ਨਾਕਾਮ ਰਿਹਾ

in #wortheum2 years ago

PM Security Breach Case: ਇਸ ਸਾਲ ਜਨਵਰੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi Punjab Visit) ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ (Supreme Court) ਨੇ ਸਖ਼ਤ ਟਿੱਪਣੀ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਚੀਫ਼ ਜਸਟਿਸ ਆਫ਼ ਇੰਡੀਆ (CJI) ਨੇ ਕਿਹਾ ਹੈ ਕਿ ਫਿਰੋਜ਼ਪੁਰ ਦੇ ਐਸਐਸਪੀ (SSP Ferozepur) ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੇ ਹਨ।

ਸੁਪਰੀਮ ਕੋਰਟ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਯਾਤਰਾ ਦੇ ਰੂਟ ਬਾਰੇ ਦੋ ਘੰਟੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ, ਪਰ ਲੋੜੀਂਦੀ ਫੋਰਸ ਮੌਜੂਦ ਹੋਣ ਦੇ ਬਾਵਜੂਦ ਉਹ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੇ। ਸੀਜੇਆਈ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ 'ਚ ਰੱਖਦੇ ਹੋਏ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਕੁਝ ਉਪਾਅ ਸੁਝਾਏ ਗਏ ਹਨ। ਅਸੀਂ ਸਰਕਾਰ ਨੂੰ ਰਿਪੋਰਟ ਭੇਜਾਂਗੇ ਤਾਂ ਜੋ ਕਦਮ ਚੁੱਕੇ ਜਾ ਸਕਣ।

download (2).jpgਜਦੋਂ ਵਕੀਲ ਨੇ ਸੁਪਰੀਮ ਕੋਰਟ ਤੋਂ ਇਸ ਰਿਪੋਰਟ ਦੀ ਕਾਪੀ ਮੰਗੀ ਤਾਂ ਅਦਾਲਤ ਨੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਜਸਟਿਸ ਇੰਦੂ ਮਲਹੋਤਰਾ ਦੀ ਪ੍ਰਧਾਨਗੀ ਹੇਠ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ। ਭਾਰਤ ਦੇ ਚੀਫ਼ ਜਸਟਿਸ ਨੇ ਇੰਦੂ ਮਲਹੋਤਰਾ ਦੀ ਰਿਪੋਰਟ ਪੜ੍ਹਦਿਆਂ ਕਿਹਾ ਕਿ ਫਿਰੋਜ਼ਪੁਰ ਦੇ ਐਸਐਸਪੀ ਨੂੰ ਦੋ ਘੰਟੇ ਪਹਿਲਾਂ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਉਸ ਰਸਤੇ ਵਿੱਚ ਦਾਖਲ ਹੋਣਗੇ, ਇਸ ਤੋਂ ਬਾਅਦ ਵੀ ਉਹ ਸੁਰੱਖਿਆ ਦੇਣ ਵਿੱਚ ਅਸਫਲ ਰਹੇ। ਇਸ ਕਮੇਟੀ ਨੇ ਪੀਐਮ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਕਈ ਸੁਝਾਅ ਵੀ ਦਿੱਤੇ ਹਨ।