ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

in #wortheum2 years ago

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਚੰਡੀਗੜ੍ਹ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਪਰਿਵਾਰ ਇਸ ਮੁਲਾਕਾਤ ਲਈ ਆਪਣੇ ਮਾਨਸਾ ਨੇੜਲੇ ਪਿੰਡ ਮੂਸਾ ਤੋਂ ਚੰਡੀਗੜ੍ਹ ਪੁੱਜਿਆ ਸੀ।
Screenshot_20220604-153948_WhatsApp.jpg
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ। ਕਾਤਲਾਂ ਨੂੰ ਫੜਨ ਵਿੱਚ ਕੇਂਦਰ ਸਰਕਾਰ ਮਦਦ ਕਰੋ।
ਪਰਿਵਾਰ ਵਿਚ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਪਰਿਵਾਰ ਵਲੋਂ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਉਨ੍ਹਾਂ ਦੇ ਨੌਜਵਾਨ ਪੁੱਤਰ ਦੇ ਕਤਲ ਦੀ ਪੜਤਾਲ ਕਿਸੇ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ ਗਈ ਸੀ।
ਇਸ ਮੰਗ ਲਈ ਪੱਤਰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਰਾਹੀਂ ਉਸ ਵੇਲੇ ਭੇਜਿਆ ਸੀ, ਜਦੋਂ ਉਹ ਦੋ ਦਿਨ ਪਹਿਲਾਂ ਸਿੱਧੂ ਮੂਸੇਵਾਲਾ ‌ਦੇ ਘਰ ਦੁੱਖ ਪ੍ਰਗਟ ਕਰਨ ਲਈ ਗਏ ਸਨ।

Gurdev Singh Gill